ਮੁੱਖ ਮੰਤਰੀ ਭਗਵੰਤ ਮਾਨ ਨੇ 9.30 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ 23 ਖਿਡਾਰੀਆਂ ਨੂੰ ਕੀਤਾ ਸਨਮਾਨਤ
Published : Aug 28, 2022, 12:41 am IST
Updated : Aug 28, 2022, 12:41 am IST
SHARE ARTICLE
image
image

ਮੁੱਖ ਮੰਤਰੀ ਭਗਵੰਤ ਮਾਨ ਨੇ 9.30 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ 23 ਖਿਡਾਰੀਆਂ ਨੂੰ ਕੀਤਾ ਸਨਮਾਨਤ


ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰ ਕੇ ਪੰਜਾਬ ਨੇ ਮਾਰੀ ਬਾਜ਼ੀ


ਚੰਡੀਗੜ੍ਹ, 27 ਅਗੱਸਤ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਤ ਕੀਤਾ | ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਪੰਜਾਬ, ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਇਥੇ ਮਿਊਾਸਪਲ ਭਵਨ ਵਿਖੇ ਇਕੱਠ ਨੂੰ  ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ,Tਇਹ ਸਾਡੀ ਸਰਕਾਰ ਵਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਤੁਹਾਡੇ ਵਲੋਂ ਕੀਤੀ ਗਈ ਕਰੜੀ ਮਿਹਨਤ ਦੇ ਸਤਿਕਾਰ ਵਿਚ ਇਕ ਨਿਮਾਣਾ ਜਿਹਾ ਉਪਰਾਲਾ ਹੈ |U
ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ  ਦੁਹਰਾਇਆ | ਉਨ੍ਹਾਂ ਕਿਹਾ ਕਿ ਇਸ ਬਾਰੇ ਸੂਬੇ ਵਲੋਂ ਪਹਿਲਾਂ ਹੀ ਸਿਰਤੋੜ ਯਤਨ ਕੀਤੇ ਜਾ ਰਹੇ ਹਨ | ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ  ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ  ਅਤੇ ਹੋਰ ਉਭਰਦੇ ਖਿਡਾਰੀਆਂ ਨੂੰ  ਖੇਡਾਂ ਵਿਚ ਮੱਲਾਂ ਮਾਰਨ ਲਈ ਉਤਸ਼ਾਹਤ ਕੀਤਾ ਜਾ ਸਕੇ | ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਹੁਣ ਇਨ੍ਹਾਂ
ਪ੍ਰਾਪਤੀਆਂ ਨੂੰ  ਮਾਨਤਾ ਦੇਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ | ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਲਈ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਸਖ਼ਤ ਲੋੜ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰਤਿਭਾ ਕੁਦਰਤੀ ਤੌਰ ਉਤੇ ਵਿਰਾਸਤ ਵਿਚ ਮਿਲੀ ਹੈ ਅਤੇ ਜੇਕਰ ਮੌਕਾ ਦਿਤਾ ਗਿਆ ਤਾਂ ਇਹ ਖਿਡਾਰੀ ਪੂਰੀ ਦੁਨੀਆਂ ਵਿਚ ਹਿੰਮਤ ਨਾਲ ਜੇਤੂ ਇਰਾਦਾ ਲੈ ਕੇ ਮੁਕਾਬਲੇ ਵਿਚ ਉਤਰਨਗੇ | ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ਵ ਪਧਰੀ ਬੁਨਿਆਦੀ ਢਾਂਚੇ ਲਈ ਪੇਸ਼ੇਵਰ ਕੋਚਾਂ ਦੇ ਨਾਲ-ਨਾਲ ਖ਼ੁਰਾਕ ਅਤੇ ਹੋਰ ਸਹੂਲਤਾਂ ਦੀ ਲੋੜ ਹੈ |
29 ਅਗੱਸਤ ਤੋਂ ਸ਼ੁਰੂ ਹੋ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਬੇਅੰਤ ਊਰਜਾ ਨੂੰ  ਸਕਾਰਾਤਮਕ ਦਿਸ਼ਾ ਵਲ ਲਿਜਾ ਕੇ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ  ਵੱਡਾ ਹੁਲਾਰਾ ਦੇਣਗੀਆਂ | ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਠੋਸ ਉਪਰਾਲੇ ਖਿਡਾਰੀਆਂ ਨੂੰ  ਖੇਡਾਂ ਦੇ ਖੇਤਰ ਵਿਚ ਪ੍ਰਸਿੱਧੀ ਹਾਸਲ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ | ਮੁੱਖ ਮੰਤਰੀ ਨੇ ਹਾਕੀ ਦੇ ਮਹਾਨ ਖਿਡਾਰੀਆਂ ਜਿਵੇਂ ਕਿ ਬਲਬੀਰ ਸਿੰਘ ਸੀਨੀਅਰ, ਸੁਰਜੀਤ ਸਿੰਘ, ਧਨਰਾਜ ਪਿੱਲੇ, ਗਗਨ ਅਜੀਤ ਸਿੰਘ ਅਤੇ ਹੋਰਾਂ ਖਿਡਾਰੀਆਂ ਨੂੰ  ਵੀ ਯਾਦ ਕੀਤਾ ਜਿਨ੍ਹਾਂ ਨੇ ਹਾਕੀ ਵਿਚ ਦੇਸ਼ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਨੇ ਗੁਰਜੰਟ, ਮਨਪ੍ਰੀਤ, ਅਕਾਸਦੀਪ ਅਤੇ ਹੋਰਨਾਂ ਨੂੰ  ਅਜੋਕੇ ਸਮੇਂ ਦੇ ਚਮਕਦੇ ਸਿਤਾਰੇ ਦਸਦਿਆਂ ਆਸ ਪ੍ਰਗਟਾਈ ਕਿ ਦੇਸ਼ ਇਨ੍ਹਾਂ ਮਹਾਨ ਖਿਡਾਰੀਆਂ ਦੇ ਸਹਾਰੇ ਇਕ ਵਾਰ ਫਿਰ ਤੋਂ ਵਿਸ਼ਵ ਪੱਧਰ ਉਤੇ ਸਫ਼ਲਤਾ ਦੀ ਇਬਾਰਤ ਲਿਖੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਬਰਮਿੰਘਮ ਖੇਡਾਂ ਵਿਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ਵਿਚੋਂ 19 ਖਿਡਾਰੀਆਂ ਨੇ ਚਾਂਦੀ ਅਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ | ਉਨ੍ਹਾਂ ਵੇਟਲਿਫ਼ਟਰ ਵਿਕਾਸ ਠਾਕੁਰ, ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਨ ਕੁਮਾਰ, ਕਿ੍ਸ਼ਨ ਪਾਠਕ, ਸਮਸ਼ੇਰ ਸਿੰਘ | ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ ਅਤੇ ਮਹਿਲਾ ਕਿ੍ਕਟਰਾਂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ, ਵੇਟ ਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ, ਮਹਿਲਾ ਹਾਕੀ ਖਿਡਾਰੀ ਗੁਰਜੀਤ ਕੌਰ ਨੂੰ  ਨਕਦ ਇਨਾਮ ਦਿਤੇ | ਇਸ ਤੋਂ ਇਲਾਵਾ ਜੂਡੋ ਖਿਡਾਰੀ ਜਸਲੀਨ ਸੈਣੀ, ਅਥਲੀਟ ਨਵਜੀਤ ਕੌਰ ਢਿੱਲੋਂ, ਸਾਈਕਲਿਸਟ ਨਮਨ ਕਪਿਲ ਤੇ ਵਿਸਵਾਜੀਤ ਸਿੰਘ ਦਾ ਵੀ ਨਕਦ ਇਨਾਮ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ, ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਤੇ ਗਗਨ ਅਜੀਤ ਸਿੰਘ, ਉਲੰਪੀਅਨ ਜਗਦੀਸ਼ ਬਿਸ਼ਨੋਈ, ਏਸ਼ੀਅਨ ਮੈਡਲਿਸਟ ਭਲਵਾਨ ਗੁਰਮੁੱਖ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਜੂਡੋ ਖਿਡਾਰੀ ਭੁਪਿੰਦਰ ਸਿੰਘ ਹਾਜ਼ਰ ਸਨ |

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement