
ਦਰਅਸਲ ਜਲੰਧਰ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ।
ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਚੈਲੰਜ ਕੀਤਾ ਹੈ। ਰਵਨੀਤ ਬਿੱਟੂ ਨੇ ਇਕ ਵੀਡੀਓ ਵਿਚ ਕਿਹਾ ਜੇ ਪੰਨੂ ਵਿਚ ਹਿੰਮਤ ਹੈ ਤਾਂ ਉਹ ਅਪਣੀਆਂ ਇਹ ਕਾਇਰਾਨਾ ਹਰਕਤਾਂ ਛੱਡ ਕੇ ਸਾਹਮਣੇ ਆਵੇ ਤੇ ਫਿਰ ਗੱਲ ਕਰੇ। ਦਰਅਸਲ ਜਲੰਧਰ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਨੇ ਗੁਰਪਤਵੰਤ ਪੰਨੂ ਇਹ ਚੈਲੰਜ ਕੀਤਾ ਹੈ।
ravneet Bittu
ਇਸ ਤੋਂ ਇਲਾਵਾ ਵਿਦੇਸ਼ੀ ਧਰਤੀ ਤੋਂ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ’ਤੇ ਰਵਨੀਤ ਸਿੰਘ ਬਿੱਟੂ ਨੇ ਪੰਨੂ ਨੂੰ ਸਾਹਮਣੇ ਆ ਕੇ ਗੱਲ ਕਰਨ ਲਈ ਕਿਹਾ ਹੈ। ਅੱਜ ਦੋਰਾਹਾ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਫੁੱਲ ਚੜ੍ਹਾਉਣ ਪਹੁੰਚੇ ਰਵਨੀਤ ਬਿੱਟੂ ਨੇ ਕਿਹਾ ਕਿ ਜਲੰਧਰ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਉੱਪਰ ਖਾਲਿਸਤਾਨ ਜਿੰਦਾਬਾਦ ਲਿਖਣਾ ਕਾਇਰਾਨਾ ਹਰਕਤ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ. ਪੀ. ਤੋਂ ਮੰਗ ਕੀਤੀ ਕਿ ਅਜਿਹੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਰਵਨੀਤ ਬਿੱਟੂ ਨੇ ਕਿਹਾ ਕਿ 31 ਅਗਸਤ ਨੂੰ ਬੇਅੰਤ ਸਿੰਘ ਦੀ ਬਰਸੀ ਘਰ-ਘਰ ਮਨਾਈ ਜਾਵੇਗੀ। ਜੇਕਰ ਕਿਸੇ ’ਚ ਹਿੰਮਤ ਹੈ ਤਾਂ ਰੋਕ ਕੇ ਦਿਖਾਵੇ।