ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁਗ ਵਿਚ ਪ੍ਰਵੇਸ਼ ਕਰ ਰਿਹੈ ਪੰਜਾਬ : ਮੁੱਖ ਮੰਤਰੀ
Published : Aug 28, 2022, 12:39 am IST
Updated : Aug 28, 2022, 12:39 am IST
SHARE ARTICLE
image
image

ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁਗ ਵਿਚ ਪ੍ਰਵੇਸ਼ ਕਰ ਰਿਹੈ ਪੰਜਾਬ : ਮੁੱਖ ਮੰਤਰੀ


ਪੰਜਾਬ ਨੂੰ  ਸਨਅਤੀ ਵਿਕਾਸ ਦੀਆਂ ਬੁਲੰਦੀਆਂ 'ਤੇ ਲਿਜਾਣ ਲਈ ਸਨਅਤੀ ਦਿੱਗਜਾਂ ਨੂੰ  ਸਰਗਰਮ ਭਾਈਵਾਲ ਬਣਨ ਦਾ ਸੱਦਾ

ਐਸ.ਏ.ਐਸ ਨਗਰ, 27 ਅਗੱਸਤ (ਸੁਖਦੀਪ ਸਿੰਘ ਸੋਈ): ਸੂਬੇ ਵਿਚ ਨਿਵੇਸ਼ ਲਈ ਸਨਅਤੀ ਕਾਰੋਬਾਰੀਆਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ  ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ  ਦੁਹਰਾਇਆ |
ਮੁੱਖ ਮੰਤਰੀ ਨੇ ਇਥੇ ਸਨਅਤੀ ਕਾਰੋਬਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ, Tਮੈਂ ਤੁਹਾਨੂੰ ਨਾ ਸਿਰਫ਼ ਨਿਵੇਸ਼ ਕਰਨ ਸਗੋਂ ਉਦਯੋਗਿਕ ਵਿਕਾਸ ਵਾਸਤੇ ਦੋਵਾਂ ਧਿਰਾਂ ਲਈ ਹਾਂ-ਪੱਖੀ ਮਾਹੌਲ ਸਿਰਜਣ ਵਾਸਤੇ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਾ ਹਾਂ |'' ਐਸ.ਏ.ਐਸ.ਨਗਰ ਵਿਖੇ ਇਨਵੈਸਟ ਪੰਜਾਬ ਅਤੇ ਐਸੋਚੈਮ ਵਲੋਂ 'ਵਿਜ਼ਨ ਪੰਜਾਬ' ਦੇ ਬੈਨਰ ਹੇਠ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੁਖਾਵੇਂ ਮਾਹੌਲ ਕਾਰਨ ਸੂਬਾ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ | ਸਮਰਪਿਤ ਸਿੰਗਲ ਵਿੰਡੋ ਸਿਸਟਮ ਤੇ ਸਸਤੀ ਬਿਜਲੀ ਦੇ ਰੂਪ ਵਿਚ ਕਾਰਪੋਰੇਟ ਦਿੱਗਜ਼ਾਂ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨਿਰਮਾਣ ਖੇਤਰ, ਉਦਯੋਗਿਕ ਵਿਕਾਸ ਦੇ ਨਾਲ-ਨਾਲ ਵਿਦੇਸ਼ਾਂ ਵਿਚ ਜਾ ਰਹੇ ਨੌਜਵਾਨਾਂ ਨੂੰ  ਰੋਕਣ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਆਧਾਰ ਹੈ | ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸਰਕਾਰ ਦੁਆਰਾ ਸ਼ਾਸਨ ਅਤੇ ਆਰਥਕ ਖੇਤਰਾਂ ਵਿਚ ਕੀਤੇ ਗਏ ਬੇਮਿਸਾਲ ਸੁਧਾਰ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ |

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਉਦਯੋਗਪਤੀਆਂ ਦੀ ਸੱਭ ਤੋਂ ਪਸੰਦੀਦਾ ਥਾਂ ਬਣ ਕੇ ਉਭਰਿਆ ਹੈ | ਇਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਗਰੁਪ ਦਾ ਹੁਣ ਤਕ ਦਾ ਸੱਭ ਤੋਂ ਵੱਡਾ ਨਿਵੇਸ਼ ਪੰਜਾਬ ਵਿਚ ਹੋਇਆ ਹੈ ਅਤੇ ਅੱਜ ਸੂਬਾ ਸਰਕਾਰ ਨੇ ਉਨ੍ਹਾਂ ਨੂੰ  ਪਹਿਲੇ ਪੜਾਅ ਵਿਚ ਲੁਧਿਆਣਆ ਵਿਖੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਆਧਾਰਤ ਸਟੀਲ ਪਲਾਂਟ ਸਥਾਪਤ ਕਰਨ ਲਈ ਪੱਤਰ ਸੌਂਪਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ ਅਤੇ ਇਸ ਤੋਂ ਬਾਅਦ ਅਜਿਹੇ ਹੋਰ ਵੀ ਕਈ ਪ੍ਰੋਜੈਕਟ ਆਉਣਗੇ | ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਦੇਸ਼ ਦੀ ਅਗਵਾਈ ਕਰੇਗਾ | ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ  ਆਕਰਸ਼ਿਤ ਕਰਨ ਲਈ ਦੇਸ਼ ਦੇ ਹੋਰ ਹਿੱਸਿਆਂ ਵਿਚ ਪੰਜਾਬ ਦੇ ਇਤਿਹਾਸ, ਵਿਰਾਸਤ ਅਤੇ ਵਿਕਾਸ ਨੂੰ  ਦਰਸਾਉਣ ਲਈ ਅਪਣੀਆਂ ਰੇਲ ਗੱਡੀਆਂ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ |
ਇਸ ਤੋਂ ਪਹਿਲਾਂ ਦਰਸ਼ਕਾਂ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸਥਾਪਨਾ ਲਈ ਟਾਟਾ ਗਰੁਪ ਨਾਲ ਇਕ ਸਮਝੌਤੇ 'ਤੇ ਦਸਤਖਤ ਕਰਨ ਸਮੇਂ ਮੁੱਖ ਮੰਤਰੀ ਲਈ ਖੜੇ ਹੋ ਪੂਰੇ ਉਤਸ਼ਾਹ ਨਾਲ ਤਾੜੀਆਂ ਮਾਰੀਆਂ | ਇਨਵੈਸਟ ਪੰਜਾਬ ਦੇ ਸੀਈਓ ਕਮਲ ਕਿਸ਼ੋਰ ਯਾਦਵ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ | ਇਸ ਮੌਕੇ ਉਦਯੋਗਿਕ ਦਿੱਗਜਾਂ ਨੇ ਵੀ ਅਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਪੰਜਾਬੀਆਂ ਦੇ ਉੱਦਮੀ ਹੁਨਰ ਨੂੰ  ਹੋਰ ਨਿਖਾਰਨ 'ਤੇ ਜ਼ੋਰ ਦਿਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਚੀਮਾ, ਅਨਮੋਲ ਗਗਨ ਮਾਨ ਅਤੇ ਬ੍ਰਮ ਸ਼ੰਕਰ ਜਿੰਪਾ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਸੀਈਓ ਇਨਵੈਸਟ ਪੰਜਾਬ ਕਮਲ ਕਿਸ਼ੋਰ ਯਾਦਵ ਅਤੇ ਹੋਰ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement