SI ਦੀ ਕਾਰ ਹੇਠਾਂ IED ਲਗਾਉਣ ਵਾਲੇ ਵਿਅਕਤੀ ਸਮੇਤ ਸੱਤ ਵਿਅਕਤੀ ਕਾਬੂ
Published : Aug 28, 2022, 12:04 pm IST
Updated : Oct 11, 2022, 6:11 pm IST
SHARE ARTICLE
Seven persons arrested, including the person who planted an IED under SI's car
Seven persons arrested, including the person who planted an IED under SI's car

ਸਰਹੱਦੀ ਸੂਬੇ ਵਿਚ ਸ਼ਾਂਤੀ ਭੰਗ ਕਰਨ ਵਾਲੇ ਅੱਤਵਾਦੀ-ਗੈਂਗਸਟਰਾਂ ਦੇ ਗਠਜੋੜ ਦਾ ਪਰਦਾਫਾਸ਼

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਸਬ-ਇੰਸਪੈਕਟਰ ਦੀ ਕਾਰ ਦੇ ਹੇਠਾਂ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲਗਾਉਣ ਵਾਲੇ ਵਿਅਕਤੀ ਸਮੇਤ ਸੱਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿਚ ਸ਼ਾਂਤੀ ਭੰਗ ਕਰਨ ਲਈ ਕੰਮ ਕਰ ਰਹੇ ਅੱਤਵਾਦੀ-ਗੈਂਗਸਟਰਾਂ ਦੇ ਗਠਜੋੜ ਦੇ ਇੱਕ ਹੋਰ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਸ ਸਾਜਿਸ਼ ਪਿੱਛੇ ਕੈਨੇਡਾ ਆਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦਾ ਹੱਥ ਹੋਣ ਦਾ ਪਤਾ ਲੱਗਿਆ ਹੈ।

IED
IED

16 ਅਗਸਤ, 2022 ਨੂੰ  ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਸੀ-ਬਲਾਕ ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ ਖੇਤਰ ਵਿਚ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਐਸ.ਯੂ.ਵੀ ਬੋਲੈਰੋ (ਪੀ.ਬੀ02-ਸੀ.ਕੇ-0800) ਦੇ ਹੇਠਾਂ ਇੱਕ ਆਈ.ਈ.ਡੀ. ਲਗਾਇਆ ਸੀ। ਸਥਾਨਕ ਪੁਲਿਸ ਨੇ ਮੌਕੇ ਤੋਂ ਕਰੀਬ 2.79 ਕਿਲੋਗ੍ਰਾਮ ਵਜ਼ਨ ਵਾਲਾ ਮੋਬਾਈਲ ਫੋਨ-ਟਰਿਗਰਿੰਗ ਆਈ.ਈ.ਡੀ. ਅਤੇ 2.17 ਕਿਲੋਗ੍ਰਾਮ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ। 
ਕਾਰ ਦੇ ਹੇਠਾਂ ਪ੍ਰੀਫੈਬਰੀਕੇਟਿਡ ਆਈ.ਈ.ਡੀ. ਲਗਾਉਣ ਵਾਲੇ ਗ੍ਰਿਫਤਾਰ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਪੱਟੀ ਦੇ ਦੀਪਕ (22) ਵਜੋਂ ਹੋਈ ਹੈ, ਜਦੋਂ ਕਿ ਲੌਜਿਸਟਿਕ, ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਲੇ 6 ਹੋਰ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਪਿੰਡ ਸਭਰਾ ਤਰਨਤਾਰਨ ਦੇ ਵਾਸੀ ਹਰਪਾਲ ਸਿੰਘ (ਪੰਜਾਬ ਪੁਲਿਸ ਵਿੱਚ ਕਾਂਸਟੇਬਲ) ਅਤੇ ਫਤਿਹਦੀਪ ਸਿੰਘ, ਹਰੀਕੇ ਤਰਨਤਾਰਨ ਦੇ ਵਾਸੀ ਰਜਿੰਦਰ ਕੁਮਾਰ ਉਰਫ਼ ਬਾਊ, ਭਿੱਖੀਵਿੰਡ ਦੇ ਰਹਿਣ ਵਾਲੇ ਖੁਸ਼ਹਾਲਬੀਰ ਸਿੰਘ ਉਰਫ਼ ਚਿੱਟੂ, ਵਰਿੰਦਰ ਸਿੰਘ ਉਰਫ਼ ਅੱਬੂ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ । ਵਰਿੰਦਰ ਅਤੇ ਗੋਪੀ, ਜੋ ਕਿ ਗੋਇੰਦਵਾਲ ਜੇਲ੍ਹ ਵਿਚ ਬੰਦ ਸਨ ਅਤੇ ਲੰਡਾ ਦੇ ਕਰੀਬੀ ਹਨ, ਨੇ ਨਿਰਧਾਰਤ ਥਾਂ ਤੋਂ ਆਈ.ਈ.ਡੀ ਪ੍ਰਾਪਤ ਕਰਨ ਲਈ ਖੁਸ਼ਹਾਲਬੀਰ ਦੀ ਮਦਦ ਲਈ ਸੀ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਦੀਪਕ ਵੱਲੋਂ ਆਈ.ਈ.ਡੀ ਲਾਉਣ ਲਈ ਵਰਤਿਆ ਗਿਆ ਹੀਰੋ ਐਚ.ਐਫ-100 ਮੋਟਰਸਾਈਕਲ (ਪੀ.ਬੀ38ਈ2670) ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਫਤਿਹਦੀਪ ਅਤੇ ਹਰਪਾਲ ਦੇ ਕਬਜ਼ੇ ’ਚੋਂ 2.52 ਲੱਖ ਰੁਪਏ ਅਤੇ 3614 ਯੂਐਸ ਡਾਲਰ, 220 ਯੂਰੋ, 170 ਪੌਂਡ ਅਤੇ ਪਾਸਪੋਰਟ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਘਟਨਾ ਦੇ ਅਗਲੇ ਹੀ ਦਿਨ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਰਪਾਲ ਅਤੇ ਫਤਿਹਦੀਪ, ਜੋ ਮਾਲਦੀਵ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਦੀ ਗ੍ਰਿਫਤਾਰੀ ਨਾਲ ਇਸ ਮਾਮਲੇ ਵਿਚ ਪਹਿਲੀ ਸਫਲਤਾ ਮਿਲੀ ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਵਿਚ ਰਜਿੰਦਰ ਬਾਊ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ, ਜੋ ਕਿ ਕੋਵਿਡ-19 ਟੀਕਾਕਰਨ ਸਬੰਧੀ ਸਰਟੀਫਿਕੇਟ ਨਾ ਹੋਣ ਕਰਕੇ, ਭਾਰਤ ਤੋਂ ਭੱਜਣ ਵਿਚ ਅਸਫ਼ਲ ਰਹਿਣ ਤੋਂ ਬਾਅਦ ਸ਼ਿਰਡੀ ਭੱਜ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਬਾਊ ਨੂੰ 20 ਅਗਸਤ, 2022 ਨੂੰ ਏ.ਟੀ.ਐੱਸ ਮੁੰਬਈ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।
ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜੇਲ੍ਹ ਦੇ ਦੋ ਕੈਦੀਆਂ ਵਰਿੰਦਰ ਅਤੇ ਗੁਰਪ੍ਰੀਤ ਦੀ ਭੂਮਿਕਾ ਦਾ ਪਤਾ ਲੱਗਿਆ, ਜਿਨ੍ਹਾਂ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦੇ ਨਿਰਦੇਸ਼ਾਂ 'ਤੇ ਆਈ.ਈ.ਡੀ ਪ੍ਰਾਪਤ ਕਰਨ ਅਤੇ ਇਸਨੂੰ ਦੀਪਕ ਅਤੇ ਉਸ ਦੇ ਸਾਥੀ ਨੂੰ ਸੌਂਪਣ ਲਈ ਖੁਸ਼ਹਾਲਬੀਰ ਚਿੱਟੂ ਅਤੇ ਫਤਿਹਦੀਪ ਦੀ ਮਦਦ ਲਈ ਸੀ, ਫਿਰ ਦੀਪਕ ਅਤੇ ਉਸਦੇ ਸਾਥੀ ਵੱਲੋਂ ਇਹ ਆਈ.ਈ.ਡੀ ਸਬ ਇੰਸਪੈਕਟਰ ਦੀ ਕਾਰ ਹੇਠਾਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਖੁਸ਼ਹਾਲਬੀਰ ਨੂੰ 21 ਅਗਸਤ, 2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਖੁਸ਼ਹਾਲਬੀਰ ਫਤਿਹਦੀਪ ਦੇ ਨਾਲ ਲੰਡਾ ਦੁਆਰਾ ਦੱਸੇ ਗਏ ਸਥਾਨ ਤੋਂ ਆਈ.ਈ.ਡੀ ਲੈਣ ਲਈ ਗਿਆ ਸੀ, ਜੋ ਉਨ੍ਹਾਂ ਨੂੰ ਵੀਡੀਓ ਚੈਟ ਰਾਹੀਂ ਸਥਾਨ 'ਤੇ ਜਾਣ ਬਾਰੇ ਸਮਝਾ ਰਿਹਾ ਸੀ। ਉਨ੍ਹਾਂ ਕਿਹਾ ਕਿ 16 ਤਰੀਕ ਦੀ ਸਵੇਰ ਨੂੰ ਲੰਡਾ ਦੇ ਨਿਰਦੇਸ਼ਾਂ ‘ਤੇ ਹਰਪਾਲ, ਫਤਿਹਦੀਪ ਅਤੇ ਰਜਿੰਦਰ ਬਾਊ ਰਣਜੀਤ ਐਵੀਨਿਊ ਖੇਤਰ ਵਿਚ ਗਏ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਈ.ਈ.ਡੀ ਦਾ ਧਮਾਕਾ ਕਰਨ ਲਈ ਸਭ ਕੁਝ ਠੀਕ ਹੈ। ਲੰਡਾ ਤਿੰਨਾਂ ਤੋਂ ਜਾਣਕਾਰੀ ਲੈ ਕੇ ਸਾਰੀ ਕਾਰਵਾਈ ਦੀ ਨਿਗਰਾਨੀ ਕਰ ਰਿਹਾ ਸੀ।
  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੀਪਕ, ਫਤਿਹਦੀਪ, ਰਜਿੰਦਰ ਬਾਊ ਅਤੇ ਹਰਪਾਲ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਲੰਡਾ ਨੇ ਉਨ੍ਹਾਂ ਨੂੰ ਦੂਜੇ ਦੇਸ਼ਾਂ ਰਾਹੀਂ ਗੈਰ-ਕਾਨੂੰਨੀ ਤੌਰ 'ਤੇ ਵਿਦੇਸ਼ਾਂ ਖਾਸ ਕਰਕੇ ਕੈਨੇਡਾ ਵਿਚ ਵਸਾਉਣ ਦੇ ਵਾਅਦੇ ਨਾਲ ਅੱਤਵਾਦੀ ਗਤੀਵਿਧੀਆਂ ਕਰਨ ਲਈ ਪ੍ਰੇਰਿਆ ਸੀ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੀਪਕ ਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ, ਜੋ ਕਿ ਆਈਈਡੀ ਲਗਾਉਣ ਲਈ ਉਸ ਦੇ ਨਾਲ ਮੋਟਰਸਾਈਕਲ 'ਤੇ ਗਿਆ ਸੀ। ਇਸ ਤੋਂ ਇਲਾਵਾ ਮੋਟਰਸਾਈਕਲ ਦੇ ਮਾਲਕ ਅਤੇ ਮੋਟਰਸਾਈਕਲ ਦਾ ਪ੍ਰਬੰਧ ਕਰਨ ਵਾਲੇ ਵਿਅਕਤੀ ਦੀ ਪਛਾਣ ਕਿਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦੀ ਹੀ ਉਹ ਸਲਾਖਾਂ ਪਿੱਛੇ ਹੋਣਗੇ।
ਜ਼ਿਕਰਯੋਗ ਹੈ ਕਿ ਕਾਂਸਟੇਬਲ ਹਰਪਾਲ ਨੂੰ ਅੱਤਵਾਦੀ ਗਤੀਵਿਧੀਆਂ ਵਿਚ ਭੂਮਿਕਾ ਲਈ ਜਲਦ ਹੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ। ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਦੇ ਤਹਿਤ ਐਫ.ਆਈ.ਆਰ ਨੰਬਰ 152 ਮਿਤੀ 16.08.2022 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਡੱਬੀ: ਲੰਡਾ ਕੌਣ ਹੈ?
ਲਖਬੀਰ ਲੰਡਾ (33), ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ 2017 ਵਿਚ ਕੈਨੇਡਾ ਭੱਜ ਗਿਆ ਸੀ, ਨੇ ਮੋਹਾਲੀ ਵਿਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੈਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਵੀ ਸਾਜ਼ਿਸ਼ ਰਚੀ ਸੀ। ਉਹ ਪਾਕਿਸਤਾਨ ਆਧਾਰਤ ਲੋੜੀਂਦੇ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਹੱਥ ਮਿਲਾਇਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement