ਗਿਆਨੀ ਜਗਤਾਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ,  ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਹੋਇਆ ਸਸਕਾਰ
Published : Aug 28, 2023, 4:13 pm IST
Updated : Aug 28, 2023, 4:58 pm IST
SHARE ARTICLE
cremation of Giani Jagtar Singh
cremation of Giani Jagtar Singh

ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ, ਪੀਐਮ ਮੋਦੀ ਨੇ ਦੁੱਖ ਪ੍ਰਗਟ ਕੀਤਾ 

ਅੰਮ੍ਰਿਤਸਰ - ਅੰਮ੍ਰਿਤਸਰ ਵਾਸੀਆਂ ਨੇ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਅਲਵਿਦਾ ਕਿਹਾ। 
ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਸਸਕਾਰ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ। ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਨਾਲ ਵਿਚਰਦੇ ਹੋਏ ਧਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਨਵੰਬਰ 2022 ਨੂੰ ਉਹਨਾਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰ ਕੇ ਸੇਵਾਮੁਕਤ ਕੀਤਾ ਸੀ। ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ , ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰਿਵਾਲੇ, ਬਾਬਾ ਅਜੀਤ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਬੀਰ ਸਿੰਘ, ਬੀਬੀ ਜਗੀਰ ਕੌਰ, ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ। 

ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ 

“ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਦੁਖੀ ਹਾਂ। ਸਿੰਘ ਸਾਹਿਬ ਜੀ ਦੇ ਗਿਆਨ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪ੍ਰਵਾਰ ਅਤੇ ਕਰੀਬੀਆਂ ਨਾਲ ਹਮਦਰਦੀ”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਜਤਾਇਆ ਦੁੱਖ 

''ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਦੁਖ਼ਦਾਈ ਹੈ। ਵਾਹਿਗੁਰੂ ਜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ''

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement