ਅੰਮ੍ਰਿਤਸਰ ਦੇ ਰਈਆ 'ਚ ਪੁਲਿਸ-ਤਸਕਰਾਂ ਵਿਚਾਲੇ ਮੁਕਾਬਲਾ, ਬਦਮਾਸ਼ ਦੀ ਲੱਤ 'ਚ ਲੱਗੀ ਗੋਲੀ
Published : Aug 28, 2023, 8:51 pm IST
Updated : Aug 28, 2023, 8:51 pm IST
SHARE ARTICLE
File Photo
File Photo

ਹੈਰੋਇਨ-ਪਿਸਟਲ ਬਰਾਮਦ 

ਅੰਮ੍ਰਿਤਸਰ: ਜ਼ਿਲ੍ਹੇ ਵਿਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਇਸ ਦੌਰਾਨ ਦੋਵਾਂ ਵੱਲੋਂ ਤੇਜ਼ ਫਾਇਰਿੰਗ ਵੀ ਹੋਈ, ਜਿਸ 'ਚ ਇਕ ਤਸਕਰ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਤਸਕਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ। ਫੜੇ ਗਏ ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਜਲੰਧਰ ਦੇ ਐੱਸ.ਟੀ.ਐੱਫ. ਟੀਮ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਰਈਆ 'ਚ ਨਸ਼ਾ ਤਸਕਰ ਘੁੰਮ ਰਹੇ ਹਨ।

ਸੂਚਨਾ ਮਿਲਦੇ ਹੀ ਟੀਮ ਨੇ ਕਾਰਵਾਈ ਕਰਦੇ ਹੋਏ ਤਸਕਰਾਂ ਨੂੰ ਘੇਰ ਲਿਆ। ਇਸ ਦੌਰਾਨ ਤਸਕਰਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਦੂਜੀ ਟੀਮ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇੱਕ ਤਸਕਰ ਦੀ ਲੱਤ ਵਿਚ ਗੋਲੀ ਲੱਗੀ, ਜਿਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਇਸ ਦੌਰਾਨ ਤਸਕਰ ਕੋਲੋਂ 350 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਤਸਕਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।  

  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement