
ਸੋਮਵਾਰ ਸ਼ਾਮ ਕਰੀਬ 5.30 ਵਜੇ ਉਹਨਾਂ ਦਾ ਫੇਸਬੁੱਕ ਪੇਜ ਹੈਕ ਹੋ ਗਿਆ
ਜਲੰਧਰ - ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਦਾ ਵੈਰੀਫਾਈਡ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਸੁਸ਼ੀਲ ਰਿੰਕੂ ਜਲੰਧਰ ਤੋਂ ਲੋਕ ਸਭਾ ਮੈਂਬਰ ਹਨ। ਸੁਸ਼ੀਲ ਰਿੰਕੂ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਲਾਈਵ ਹੋ ਕੇ ਜਾਣਕਾਰੀ ਸਾਂਝੀ ਕੀਤੀ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਹਰਕਤ ਨੂੰ ਅੰਜਾਮ ਦਿੱਤਾ ਹੈ ਅਤੇ ਜਲਦ ਹੀ ਇਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ 5.30 ਵਜੇ ਉਹਨਾਂ ਦਾ ਫੇਸਬੁੱਕ ਪੇਜ ਹੈਕ ਹੋ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਉਹਨਾਂ ਨੇ ਤੁਰੰਤ ਥਾਣਾ ਸਦਰ ਨੂੰ ਸ਼ਿਕਾਇਤ ਦਿੱਤੀ।
ਸੋਸ਼ਲ ਮੀਡੀਆ 'ਤੇ ਲਾਈਵ ਹੋਏ ਸੁਸ਼ੀਲ ਰਿੰਕੂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਜੇਕਰ ਕੋਈ ਵਿਅਕਤੀ ਉਸ ਦੀ ਆਈਡੀ ਦੀ ਵਰਤੋਂ ਕਰਕੇ ਮੈਸੇਜ ਭੇਜਦਾ ਹੈ ਅਤੇ ਕਿਸੇ ਤੋਂ ਕਿਸੇ ਤਰ੍ਹਾਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਕੁਝ ਵੀ ਨਾ ਭੇਜੋ। ਨਾਲ ਹੀ ਇਹ ਸੂਚਨਾ ਉਨ੍ਹਾਂ ਨੂੰ ਤੁਰੰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੀ ਆਈਡੀ ਤੋਂ ਕੋਈ ਅਣਉਚਿਤ ਸੰਦੇਸ਼ ਭੇਜਦਾ ਹੈ ਤਾਂ ਕਿਸੇ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ।
ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਰਿੰਕੂ ਨੇ ਵੀ ਉਨ੍ਹਾਂ ਦੇ ਕਰੀਬੀ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜੋ ਉਨ੍ਹਾਂ ਦੇ ਲਗਾਤਾਰ ਸੰਪਰਕ ਵਿਚ ਹਨ, ਉਨ੍ਹਾਂ ਨੇ ਕਿਹਾ ਕਿ ਲੋਕ ਉਹਨਾਂ ਤੋਂ ਸਾਵਧਾਨ ਰਹਿਣ ਜਿਨ੍ਹਾਂ ਨੇ ਉਨ੍ਹਾਂ ਦਾ ਫੇਸਬੁੱਕ ਪੇਜ ਹੈਕ ਕੀਤਾ ਹੈ। ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰਾਂ ਦੇ ਜਾਲ ਵਿਚ ਨਾ ਫਸੋ।