ਪਿਓ ਬਣਿਆ ਦਰਿੰਦਾ! ਤਿੰਨ ਨਾਬਾਲਗ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ
Published : Aug 28, 2023, 4:38 pm IST
Updated : Aug 28, 2023, 4:38 pm IST
SHARE ARTICLE
 File Photo
File Photo

ਕਿਰਪਾਨ ਨਾਲ ਕੀਤਾ ਹਮਲਾ 

ਡੇਰਾਬੱਸੀ : ਡੇਰਾਬੱਸੀ ਨੇੜੇ ਹੰਡੇਸਰਾ ਵਿਚ ਇੱਕ ਪਿਤਾ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਪਿਤਾ ਨੇ ਆਪਣੇ ਤਿੰਨ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਿਤਾ ਨੇ ਨਾਬਾਲਗ ਬੱਚਿਆਂ 'ਤੇ ਕਿਰਪਾਨ ਨਾਲ ਵਾਰ ਕੀਤੇ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਫਿਲਹਾਲ ਬੱਚੇ ਹਸਪਤਾਲ 'ਚ ਦਾਖਲ ਹਨ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦਾ ਪਿਛਲੇ ਤਿੰਨ ਸਾਲਾਂ ਤੋਂ ਝਗੜਾ ਚੱਲ ਰਿਹਾ ਹੈ ਅਤੇ ਹੁਣ ਪਤਨੀ ਉਸ ਨਾਲ ਨਹੀਂ ਰਹਿੰਦੀ। 

ਬੱਚਿਆਂ ਨੇ ਆਪਣੀ ਘਟਨਾ ਬਿਆਨ ਕੀਤੀ। ਉਨ੍ਹਾਂ ਦੱਸਿਆ ਕਿ ਪਿਤਾ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਹੈ ਅਤੇ ਉਨ੍ਹਾਂ ਨੂੰ ਖਾਣ ਲਈ ਵੀ ਨਹੀਂ ਦਿੰਦਾ। ਇਸ ਦੇ ਨਾਲ ਹੀ ਉਹ ਘਰ ਦਾ ਸਾਰਾ ਕੰਮ ਵੀ ਕਰਵਾਉਂਦਾ ਹੈ। ਬੱਚਿਆਂ ਦੀ ਮਾਂ ਨੇ ਦੱਸਿਆ ਕਿ ਉਹਨਾਂ ਦਾ ਤਿੰਨ ਸਾਲ ਤੋਂ ਕੇਸ ਚੱਲ ਰਿਹਾ ਹੈ ਅਤੇ ਪਤੀ ਨੇ ਉਸ ਨੂੰ ਵੀ ਘਰੋਂ ਕੱਢ ਦਿੱਤਾ ਸੀ। 

ਮਹਿਲਾ ਨੇ ਦੱਸਿਆ ਕਿ ਇੱਕ 15 ਸਾਲ ਦੀ ਧੀ, ਇੱਕ 13 ਸਾਲ ਦਾ ਪੁੱਤਰ ਅਤੇ ਇੱਕ 7 ਸਾਲ ਦਾ ਪੁੱਤਰ ਉਸ ਦੇ ਪਤੀ ਨਾਲ ਰਹਿੰਦਾ ਹੈ। ਉਸ ਦਾ ਪਤੀ ਬੱਚਿਆਂ ਦੀ ਕੁੱਟਮਾਰ ਕਰਦਾ ਹੈ। ਬੱਚੇ ਵੀਡੀਓ ਬਣਾ ਕੇ ਉਸ ਨੂੰ ਭੇਜਦੇ ਸਨ, ਉਸ ਨੇ ਦੱਸਿਆ ਕਿ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ। ਬੱਚਿਆਂ ਨੂੰ ਕੁੱਟਣ ਵਾਲਾ ਵਿਅਕਤੀ ਫੌਜ ਤੋਂ ਸੇਵਾਮੁਕਤ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੇ ਪਿਤਾ 'ਤੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 


 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement