ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਕਈ ਫ਼ੈਸਲਿਆਂ 'ਤੇ ਲੱਗੀ ਮੋਹਰ, CM-ਮੰਤਰੀਆਂ ਦੀਆਂ ਗ੍ਰਾਂਟਾਂ 'ਚ ਕਟੌਤੀ
Published : Aug 28, 2023, 3:10 pm IST
Updated : Aug 28, 2023, 3:10 pm IST
SHARE ARTICLE
Punjab Cabinet Meeting
Punjab Cabinet Meeting

2 ਵਿਭਾਗਾਂ 'ਚ ਭਰਤੀ, 4 ਕੈਦੀਆਂ ਦੀ ਰਿਹਾਈ ਨੂੰ ਮਨਜ਼ੂਰੀ  

ਚੰਡੀਗੜ੍ਹ - ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿਚ ਵੀ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸਾਲਾਨਾ ਗ੍ਰਾਂਟ 50 ਕਰੋੜ ਰੁਪਏ ਤੋਂ ਘਟਾ ਕੇ 37 ਕਰੋੜ ਰੁਪਏ ਕਰ ਦਿੱਤੀ ਗਈ ਹੈ। ਜਦਕਿ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਡੇਢ ਕਰੋੜ ਰੁਪਏ ਦੀ ਗਰਾਂਟ ਘਟਾ ਕੇ 1 ਕਰੋੜ ਰੁਪਏ ਰਹਿ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ।

ਮੀਟਿੰਗ ਵਿਚ ਸਿੰਚਾਈ ਵਿਭਾਗ ਦੀ 2021-22 ਦੀ ਸਾਲਾਨਾ ਰਿਪੋਰਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਾਰ ਕੈਦੀਆਂ ਦੀ ਅਗਾਊਂ ਰਿਹਾਈ ਲਈ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਇਕ ਕੈਦੀ ਦੀ ਰਿਹਾਈ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ ਹੈ। 12ਵੀਂ ਜਮਾਤ ਤੱਕ ਦੇ ਸਕੂਲਾਂ ਵਿਚ ਵਿਜ਼ਿਟਿੰਗ ਫੈਕਲਟੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ ਵਿਭਾਗ 'ਚ 20 ਅਸਾਮੀਆਂ 'ਤੇ  ਭਰਤੀ ਕੀਤੀ ਜਾਵੇਗੀ। ਸਿਹਤ ਵਿਭਾਗ ਦੀ ਮੁਹਾਲੀ ਇਕਾਈ ਲਈ 484 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ 'ਤੇ 60 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।   

ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਖੇਡਾਂ ਦਾ ਵਧੀਆ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਲਕੇ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡਾਂ ਸ਼ੁਰੂ ਹੋਣਗੀਆਂ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਉਨ੍ਹਾਂ ਪੰਜਾਬ ਦੀਆਂ ਇਨ੍ਹਾਂ ਖੇਡਾਂ ਨੂੰ ਮਹਾਕੁੰਭ ਦੱਸਿਆ। 

ਨਸ਼ਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਧ ਨਸ਼ਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਧਿਆ ਹੈ। ਇਸ ਦੌਰਾਨ ਕਈ ਲੋਕਾਂ ਦੀ ਮੌਤ ਹੋ ਗਈ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮੁੱਦੇ 'ਤੇ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਵਿਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗਰਾਂਟ ਮਿਲਦੀ ਸੀ। ਪਰ ਮਾਨਯੋਗ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ​ਦਿੱਤਾ ਪਰ ਹੁਣ ਦੂਜੀ ਵਾਰ ਗਰਾਂਟ ਵਿਚ ਕਟੌਤੀ ਕੀਤੀ ਗਈ ਹੈ। 

Tags: #punjab

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement