GST ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ
Published : Aug 28, 2023, 9:00 pm IST
Updated : Aug 28, 2023, 9:00 pm IST
SHARE ARTICLE
Harpal Cheema
Harpal Cheema

ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਚੰਡੀਗੜ੍ਹ - ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਰੋਪੜ, ਪਟਿਆਲਾ, ਸ਼ੰਭੂ ਅਤੇ ਜਲੰਧਰ ਦੇ ਮੋਬਾਈਲ ਵਿੰਗਾਂ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਲੋਹੇ ਦੇ ਕਬਾੜ ਅਤੇ ਤਿਆਰ ਮਾਲ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਨ ’ਤੇ ਕੇਂਦ੍ਰਿਤ ਸੀ ਅਤੇ ਜ਼ਬਤ ਕੀਤੇ ਗਏ ਜ਼ਿਆਦਾਤਰ ਵਾਹਨਾਂ ਵਿੱਚ ਢੋਆ-ਢੁਆਈ ਕੀਤੇ ਜਾ ਰਹੇ ਸਮਾਨ ਦੇ ਅਨੁਸਾਰ ਲੋੜੀਂਦੇ ਈ-ਵੇਅ ਬਿੱਲਾਂ ਦੀ ਘਾਟ ਸੀ।

ਹੋਰ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਢੋਏ ਜਾ ਰਹੇ ਉਕਤ ਸਮਾਨ ਲਈ ਸਬੰਧਤ ਵਿਕਰੇਤਾ ਵੱਲੋਂ ਲੋੜੀਂਦੇ ਕਰ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਕਰ ਚੋਰੀ ਕਰਨ ਵਾਲਿਆਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਲਈ ਸਖ਼ਤ ਚੇਤਾਵਨੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਫਰਮਾਂ ਅਤੇ ਟਰੱਕਾਂ ਵੱਲੋਂ ਵਾਰ-ਵਾਰ ਜੀ.ਐਸ.ਟੀ ਦੀ ਚੋਰੀ ਕਰਨ ਦੀਆਂ ਰਿਪੋਰਟਾਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ ਅਤੇ ਇਸੇ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਅਜਿਹੀਆਂ ਅਚਨਚੇਤ ਚੈਕਿੰਗ ਮੁਹਿੰਮਾਂ ਚਲਾਈਆਂ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement