Amritsar airport Drone : ਅੰਮ੍ਰਿਤਸਰ ਹਵਾਈ ਅੱਡੇ 'ਤੇ ਵੇਖਿਆ ਗਿਆ ਡਰੋਨ, 3.5 ਘੰਟੇ ਤੱਕ ਇਕ ਵੀ ਫਲਾਈਟ ਲੈਂਡ ਨਹੀਂ ਹੋ ਸਕੀ
Published : Aug 28, 2024, 9:35 am IST
Updated : Aug 28, 2024, 9:42 am IST
SHARE ARTICLE
 Amritsar airport Drone News in punjabi
Amritsar airport Drone News in punjabi

Amritsar airport Drone: 1 ਵਜੇ ਤੋਂ ਬਾਅਦ ਉਡਾਣਾਂ ਮੁੜ ਸ਼ੁਰੂ ਹੋਈਆਂ

 Amritsar airport Drone News in punjabi :  ਡਰੋਨ ਦੀ ਆਵਾਜਾਈ ਕਾਰਨ ਸੋਮਵਾਰ ਰਾਤ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਾਢੇ ਤਿੰਨ ਘੰਟੇ ਲਈ ਉਡਾਣਾਂ ਦੀ ਆਵਾਜਾਈ ਰੋਕ ਦਿੱਤੀ ਗਈ। ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਏਅਰਪੋਰਟ ਅਥਾਰਟੀ ਮੁਤਾਬਕ ਰਾਤ 10.15 ਤੋਂ 11 ਵਜੇ ਤੱਕ ਡਰੋਨ ਦੀ ਆਵਾਜਾਈ ਹੋਈ। ਇਸ ਦੌਰਾਨ ਕਦੇ ਡਰੋਨ ਦਿਖਾਈ ਦਿੰਦੇ ਅਤੇ ਕਦੇ ਗਾਇਬ ਹੁੰਦੇ ਰਹੇ। 1 ਵਜੇ ਤੋਂ ਬਾਅਦ ਉਡਾਣਾਂ ਮੁੜ ਸ਼ੁਰੂ ਹੋ ਸਕੀਆਂ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਦੋ ਅਧਿਆਪਕਾਂ ਪੰਕਜ ਗੋਇਲ ਤੇ ਰਜਿੰਦਰ ਸਿੰਘ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ 

ਇਸ ਦੌਰਾਨ ਦਿੱਲੀ ਤੋਂ ਏਅਰ ਇੰਡੀਆ ਦੀ ਉਡਾਣ 20 ਮਿੰਟ ਹਵਾ ਵਿੱਚ ਰਹਿਣ ਤੋਂ ਬਾਅਦ ਵਾਪਸ ਪਰਤ ਆਈ। ਇਸ ਤੋਂ ਬਾਅਦ ਮੰਗਲਵਾਰ ਸਵੇਰੇ 4 ਵਜੇ ਫਲਾਈਟ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋਈ।

ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਵਿਧਾਨ ਸਭਾ ਦਾ 2 ਸਤੰਬਰ ਤੋਂ ਹੋਣ ਵਾਲਾ ਮਾਨਸੂਨ ਸੈਸ਼ਨ ਰਹੇਗਾ ਪੂਰੀ ਤਰ੍ਹਾਂ ਹੰਗਾਮੇ ਭਰਪੂਰ 

ਇਸ ਦੇ ਨਾਲ ਹੀ ਇੰਡੀਗੋ ਦੀ ਪੁਣੇ, ਇੰਡੀਗੋ ਦੀ ਦਿੱਲੀ, ਏਅਰ ਏਸ਼ੀਆ ਅਤੇ ਬਾਟਿਕ ਏਅਰ ਦੀ ਕੁਆਲਾਲੰਪੁਰ ਦੀਆਂ ਉਡਾਣਾਂ ਲੇਟ ਹੋਈਆਂ। ਸੂਤਰਾਂ ਮੁਤਾਬਕ 3 ਡਰੋਨ ਉੱਡਦੇ ਦੇਖੇ ਗਏ। ਇਨ੍ਹਾਂ ਵਿੱਚੋਂ ਦੋ ਡਰੋਨ ਰਾਜਾਸਾਂਸੀ ਵਾਲੇ ਪਾਸੇ ਹਵਾਈ ਅੱਡੇ ਦੀ ਹੱਦ ਨੇੜੇ ਅਤੇ ਟਰਮੀਨਲ ਦੇ ਪਿਛਲੇ ਪਾਸੇ ਦੇਖੇ ਗਏ। ਜਦੋਂ ਏਅਰ ਟ੍ਰੈਫਿਕ ਕੰਟਰੋਲ (ਏ.ਟੀ.ਸੀ.) ਨੇ ਹੋਰ ਜਾਣਕਾਰੀ ਦਿੱਤੀ, ਤਾਂ ਸੁਰੱਖਿਆ ਕਾਰਨਾਂ ਕਰਕੇ ਉਡਾਣ ਦੀ ਆਵਾਜਾਈ ਰੋਕ ਦਿੱਤੀ ਗਈ ਸੀ।

ਬਾਕੀ ਉਡਾਣਾਂ 1 ਵਜੇ ਤੋਂ ਬਾਅਦ ਹੀ ਰਵਾਨਾ ਹੋਈਆਂ। ਪੁਲਿਸ ਅਤੇ ਏਜੰਸੀਆਂ ਨੇ ਰਾਤ ਸਮੇਂ ਏਅਰਪੋਰਟ ਦੇ ਅੰਦਰ ਅਤੇ ਬਾਹਰ ਤਲਾਸ਼ੀ ਲਈ। ਮੰਗਲਵਾਰ ਸਵੇਰੇ ਵੀ ਦੋ ਵਾਰ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਮੁਹਿੰਮ ਦੌਰਾਨ ਕੋਈ ਡਰੋਨ ਬਰਾਮਦ ਨਹੀਂ ਹੋਇਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement