Punjab News: ਭਿਉਰਾ ਦੀ ਜੇਲ ’ਚੋਂ ਰਿਹਾਈ ਦੀ ਅਰਜ਼ੀ ਅਦਾਲਤ ਵਲੋਂ ਰੱਦ
Published : Aug 28, 2024, 9:24 am IST
Updated : Aug 28, 2024, 9:24 am IST
SHARE ARTICLE
Paramjit Singh Bhiura's application for release from jail rejected by the court
Paramjit Singh Bhiura's application for release from jail rejected by the court

Punjab News: ਭਿਉਰਾ ਤੇ ਉਸ ਦੇ ਸਾਥੀਆਂ ਨੇ ਸਾਬਕਾ ਮੁੱਖ ਮੰਤਰੀ ਦਾ ਬੰਬ ਧਮਾਕੇ ਨਾਲ ਕਤਲ ਕਰ ਦਿੱਤਾ ਸੀ

 

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਉਰਾ ਦੀ ਸਜ਼ਾ ਰੱਦ ਕਰਨ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਫ਼ ਨਾਂਹ ਕਰ ਦਿਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਹੈ।

ਭਿਉਰਾ ਤੇ ਉਸ ਦੇ ਸਾਥੀਆਂ ਨੇ ਸਾਬਕਾ ਮੁੱਖ ਮੰਤਰੀ ਦਾ ਬੰਬ ਧਮਾਕੇ ਨਾਲ ਕਤਲ ਕਰ ਦਿੱਤਾ ਸੀ। ਭਿਓਰਾ ਇਸ ਮਾਮਲੇ ’ਚ 1997 ਤੋਂ ਜੇਲ੍ਹ ਵਿਚ ਬੰਦ ਹੈ। ਉਸ ਨੇ ਜੇਲ੍ਹ ਤੋਂ ਰਿਹਾਈ ਲਈ ਅਰਜ਼ੀ ਦਾਖ਼ਲ ਕੀਤੀ ਸੀ। ਪਰ ਜਦੋਂ ਪ੍ਰਸ਼ਾਸਨ ਨੇ ਕਈ ਮਹੀਨਿਆਂ ਤਕ ਉਸ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਉਸ ਦੇ ਵਕੀਲ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ।

ਹੁਣ ਬੁੜੈਲ ਜੇਲ੍ਹ ਦੇ ਐਡੀਸ਼ਨਲ ਸੁਪਰਡੈਂਟ ਨੇ ਅਦਾਲਤ ਵਿੱਚ ਪ੍ਰਸ਼ਾਸਨ ਦੇ ਫ਼ੈਸਲੇ ਦੀ ਕਾਪੀ ਪੇਸ਼ ਕੀਤੀ ਸੀ, ਜਿਸ ਵਿਚ ਦਸਿਆ ਗਿਆ ਕਿ ਪ੍ਰਸ਼ਾਸਨ ਨੇ ਭਿਉਰਾ ਦੀ ਜੇਲ੍ਹ ’ਚੋਂ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ’ਚ ਅਦਾਲਤ ਨੇ ਦੋਸ਼ੀ ਦੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement