Fazilka News: ਫਾਜ਼ਿਲਕਾ 'ਚ ਮਾਪਿਆਂ ਨੇ ਆਪਣੇ ਹੀ ਪੁੱਤ ਨੂੰ ਜੰਜ਼ੀਰਾਂ ਨਾਲ ਬੰਨ੍ਹਿਆ, ਦੁੱਖ ਸੁਣਾਉਂਦੇ ਹੋਏ ਪਿਓ ਨੇ ਜੋੜੇ ਹੱਥ
Published : Aug 28, 2024, 12:33 pm IST
Updated : Aug 28, 2024, 12:33 pm IST
SHARE ARTICLE
Parents chained their own son In Fazilka News
Parents chained their own son In Fazilka News

Fazilka News: ਦਿਮਾਗੀ ਤੌਰ 'ਤੇ ਬੀਮਾਰ ਹੈ ਲੜਕਾ

Parents chained their own son In Fazilka News: ਫਾਜ਼ਿਲਕਾ ਦੇ ਪਿੰਡ ਬੂਰਵਾਲਾ ਵਿਚ ਇਕ ਪਰਿਵਾਰ ਨੇ ਆਪਣੇ ਬੱਚੇ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ ਪਰਿਵਾਰ ਦਾ ਤਰਕ ਹੈ ਕਿ ਜਦੋਂ ਜ਼ੰਜੀਰਾਂ ਖੋਲ੍ਹਦੇ ਹਾਂ ਤਾਂ ਬੱਚਾ ਦੂਜਿਆਂ ਦੇ ਨਾਲ-ਨਾਲ ਆਪਣੀ ਜਾਨ ਨੂੰ ਵੀ ਖਤਰੇ ਵਿਚ ਪਾ ਲੈਂਦਾ ਹੈ।

ਇਹ ਵੀ ਪੜ੍ਹੋ: Mangewal News: ਕੈਨੇਡਾ 'ਚ ਪੰਜਾਬੀ ਗੁਰਸਿੱਖ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਗਰੀਬ ਪਰਿਵਾਰ ਹੈ ਅਤੇ ਉਸ ਨੇ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਆਰਥਿਕ ਮਦਦ ਲਈ ਅਪੀਲ ਕੀਤੀ ਹੈ ਪਰ ਕੋਈ ਸੁਣਵਾਈ ਨਹੀਂ ਹੋਈ। 14 ਸਾਲਾ ਬੱਚੇ ਦੇ ਪਿਤਾ ਹਰਦੇਵ ਸਿੰਘ ਦਾ ਕਹਿਣਾ ਹੈ ਕਿ ਉਹ ਪਿੰਡ 'ਚ ਦਰਜ਼ੀ ਦਾ ਕੰਮ ਕਰਦਾ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੱਚਾ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ: Himachal Pradesh News: ਚੰਬਾ 'ਚ ਖੱਡ 'ਚ ਡਿੱਗੀ ਕਾਰ, 3 ਸ਼ਰਧਾਲੂਆਂ ਦੀ ਮੌਤ, 8 ਗੰਭੀਰ ਜ਼ਖ਼ਮੀ

ਉਨ੍ਹਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਅਸੀਂ ਇਹ ਜ਼ੰਜੀਰਾਂ ਨੂੰ ਖੋਲਦੇ ਹਾਂ, ਇਹ ਨਾ ਸਿਰਫ਼ ਦੂਜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਆਪਣੇ ਆਪ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਲਾਜ 'ਤੇ ਕਾਫੀ ਪੈਸਾ ਖਰਚ ਹੋ ਜਾਵੇਗਾ ਪਰ ਉਹ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਆਰਥਿਕ ਮਦਦ ਦੀ ਅਪੀਲ ਕਰ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦੇ ਬੱਚੇ ਨੂੰ ਸਕੂਲ ਭੇਜਣਾ ਵੀ ਬੰਦ ਕਰ ਦਿਤਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Parents chained their own son In Fazilka News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement