ਵਿਜੀਲੈਂਸ ਵੱਲੋਂ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ BDPO, ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ
Published : Aug 28, 2024, 7:06 pm IST
Updated : Aug 28, 2024, 7:06 pm IST
SHARE ARTICLE
 Retired BDPO ,Panchayat Officer ,Panchayat Secretary arrested
Retired BDPO ,Panchayat Officer ,Panchayat Secretary arrested

ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ

Hoshiarpur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। 

ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ 'ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ 'ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ 'ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement