
Patiala News : ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰਬੰਧਕਾਂ ਵਿਰੁਧ ਰੋਸ
Patiala News in Punjabi : ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਦੀਆਂ ਹਜ਼ਾਰਾਂ ਕਿਤਾਬਾਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼ ਦੀਆਂ ਵੀਡੀਓ ਵਾਇਰਲ ਹੋਈਆਂ। ਵੀਡੀਓ ਵਿਚ ਭਾਈ ਕਾਨ ਸਿੰਘ ਨਾਭਾ ਰਚਿਤ 'ਮਹਾਨ ਕੋਸ਼' ਜਿਸ ਨੂੰ ਪਿਛਲੇ ਸਮੇਂ ਵਿਚ ਪੰਜਾਬੀ ਯੂਨੀਵਰਸਿਟੀ ਵਲੋਂ ਹੀ ਛਾਪਿਆ ਗਿਆ ਸੀ ਜਿਸ ਨੂੰ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਵਿਖੇ ਇਕ ਵੱਡਾ ਟੋਆ ਪੁੱਟ ਕੇ ਉਸ ਵਿਚ ਸੁੱਟਿਆ ਜਾ ਰਿਹਾ ਸੀ।
ਜਿਸ ਉੱਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਇਤਰਾਜ਼ ਜਤਾਇਆ ਗਿਆ ਅਤੇ ਵਿਰੋਧ ਵਿਚ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਉਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
(For more news apart from Attempt bury thousands books Bhai Kahn Singh Nabha Mahan Kosh Punjabi University News in Punjabi, stay tuned to Rozana Spokesman)