Mohali News : ਖਰੜ 'ਚ ਸਾਬਕਾ ਸ਼ੂਟਰ ਸੁਖਦੀਪ ਕੌਰ ਨੇ ਕੀਤੀ ਖੁਦਕੁਸ਼ੀ

By : BALJINDERK

Published : Aug 28, 2025, 2:05 pm IST
Updated : Aug 28, 2025, 2:05 pm IST
SHARE ARTICLE
ਖਰੜ 'ਚ ਸਾਬਕਾ ਸ਼ੂਟਰ ਸੁਖਦੀਪ ਕੌਰ ਨੇ ਕੀਤੀ ਖੁਦਕੁਸ਼ੀ
ਖਰੜ 'ਚ ਸਾਬਕਾ ਸ਼ੂਟਰ ਸੁਖਦੀਪ ਕੌਰ ਨੇ ਕੀਤੀ ਖੁਦਕੁਸ਼ੀ

Mohali News : ਆਪਣੇ ਪਤੀ ਦੀ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ, ਕੱਲ੍ਹ ਪਰਿਵਾਰਕ ਮਾਮਲੇ ਨੂੰ ਲੈ ਕੇ ਜੋੜੇ ਵਿਚਕਾਰ ਹੋਇਆ ਸੀ ਮਾਮੂਲੀ ਝਗੜਾ-ਸੂਤਰ 

Mohali News in Punjabi : ਬੁੱਧਵਾਰ ਨੂੰ ਛੱਜੂਮਾਜਰਾ ਰੋਡ 'ਤੇ ਮਾਡਲ ਟਾਊਨ ਦੇ ਇੱਕ ਘਰ ਵਿੱਚ ਇੱਕ ਔਰਤ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਦੀਪ ਕੌਰ ਆਪਣੇ ਪਤੀ ਸ਼ਰਨਜੀਤ ਸਿੰਘ ਅਤੇ ਪੰਜ ਧੀਆਂ ਨਾਲ ਮਾਡਲ ਟਾਊਨ ਦੀ ਕੋਠੀ ਨੰਬਰ 105 ਵਿੱਚ ਰਹਿੰਦੀ ਸੀ। ਪਤੀ-ਪਤਨੀ ਦੋਵੇਂ ਹੀ ਸ਼ੂਟਰ ਰਹੇ ਹਨ।

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਸੁਖਦੀਪ ਕੌਰ ਅਤੇ ਸਾਰੇ ਪਰਿਵਾਰਕ ਮੈਂਬਰ ਘਰ ਵਿੱਚ ਸਨ। ਸ਼ਾਮ ਕਰੀਬ 4 ਵਜੇ ਸੁਖਦੀਪ ਕੌਰ ਨੇ ਘਰ ਦੀ ਪਹਿਲੀ ਮੰਜ਼ਿਲ 'ਤੇ ਜਾ ਕੇ ਆਪਣੇ ਪਤੀ ਦੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਖਰੜ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੁਲਿਸ ਵੀਰਵਾਰ ਸਵੇਰੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਏਗੀ।

 (For more news apart from Former shooter Sukhdeep Kaur commits suicide in Kharar News in Punjabi, stay tuned to Rozana Spokesman)

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement