
Haryana News : ਕੈਬਨਿਟ ਬੈਠਕ 'ਚ ਦੀਨ ਦਿਆਲ ਉਪਾਧਿਆਏ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਐਲਾਨ, 25 ਸਤੰਬਰ ਤੋਂ ਲਾਗੂ ਹੋਵੇਗੀ ਯੋਜਨਾ
Haryana News in Punjabi : ਹਰਿਆਣਾ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫ਼ਰੰਸ ਵਿਚ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਕੈਬਨਿਟ ਨੇ ਔਰਤਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਯੋਜਨਾ 25 ਸਤੰਬਰ, 2025 ਤੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ’ਤੇ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਸੈਣੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 25 ਸਤੰਬਰ ਨੂੰ ਹਰਿਆਣਾ ਦੀਆਂ 23 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਵਿਆਹੀਆਂ ਅਤੇ ਅਣ-ਵਿਆਹੀਆਂ ਦੋਵਾਂ ਔਰਤਾਂ ਨੂੰ ਇਸ ਵਿਚ ਲਾਭ ਮਿਲੇਗਾ।
ਪਹਿਲੇ ਪੜਾਅ ਵਿਚ ਉਨ੍ਹਾਂ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਦੀ ਪਰਿਵਾਰਕ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਘੱਟ ਹੈ। ਆਉਣ ਵਾਲੇ ਸਮੇਂ ਵਿਚ, ਹੋਰ ਆਮਦਨ ਸਮੂਹਾਂ ਨੂੰ ਵੀ ਪੜਾਅਵਾਰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਜਾਵੇਗਾ।
(For more news apart from Haryana government's big announcement, women will get Rs 2100 every month News in Punjabi, stay tuned to Rozana Spokesman)