Amritsar News : ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਬਚਾਅ ਉਪਾਅ ਹੋਰ ਮਜ਼ਬੂਤ ​​ਕੀਤੇ ਜਾਣ: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ

By : BALJINDERK

Published : Aug 28, 2025, 8:53 pm IST
Updated : Aug 28, 2025, 8:53 pm IST
SHARE ARTICLE
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਬਚਾਅ ਉਪਾਅ ਹੋਰ ਮਜ਼ਬੂਤ ​​ਕੀਤੇ ਜਾਣ: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਬਚਾਅ ਉਪਾਅ ਹੋਰ ਮਜ਼ਬੂਤ ​​ਕੀਤੇ ਜਾਣ: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ

Amritsar News : ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ

Amritsar News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।

1

ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ 'ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ,  ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ‘ਤੇ ਜ਼ਿਲ੍ਹਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ।

ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਭਾਵਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਢੁਕਵੀਂ ਸਪਲਾਈ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਉਪਰੰਤ ਪੈਦਾ ਹੋਈ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸਹਾਇਤਾ ਲਈ ਹਰ ਸਮੇਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਸ ਦਾ ਮੁਕਾਬਲਾ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪਲ ਅਤੇ ਸੂਬੇ ਦੇ ਹਰ ਕੋਨੇ ਤੋਂ ਸਥਿਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਇਕ ਕੁਦਰਤੀ ਆਫ਼ਤ ਹੈ ਅਤੇ ਇਸ ‘ਤੇ ਕਿਸੇ ਵੀ ਵਿਅਕਤੀ ਦਾ ਕੋਈ ਜ਼ੋਰ ਨਹੀਂ ਹੈ ਪਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਮੌਜੂਦ ਹਨ ਅਤੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।

 (For more news apart from Relief and rescue measures further strengthened in flood-affected areas: CM directs officials News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement