Sultanpur Lodhi: ਸ੍ਰੀ ਗੁਰੂ ਨਾਨਕ ਦੇਵ ਜੀ ਦੇ 538ਵੇਂ ਵਿਆਹ ਉਤਸਵ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਚ ਵਿਸ਼ੇਸ਼ ਸਜਾਵਟ

By : BALJINDERK

Published : Aug 28, 2025, 3:00 pm IST
Updated : Aug 28, 2025, 3:00 pm IST
SHARE ARTICLE
ਸ੍ਰੀ ਗੁਰੂ ਨਾਨਕ ਦੇਵ ਜੀ ਦੇ 538ਵੇਂ ਵਿਆਹ ਉਤਸਵ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਚ ਵਿਸ਼ੇਸ਼ ਸਜਾਵਟ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 538ਵੇਂ ਵਿਆਹ ਉਤਸਵ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਚ ਵਿਸ਼ੇਸ਼ ਸਜਾਵਟ

Sultanpur Lodhi : 29 ਅਗਸਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਤਿਆਕਰਤਾਰੀਆ ਸਾਹਿਬ ਬਟਾਲਾ ਤੱਕ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ

Sultanpur Lodhi News in Punjabi : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 538ਵੇਂ ਵਿਆਹ ਪੁਰਬ ਦੀ ਯਾਦ ਵਿੱਚ, 29 ਅਗਸਤ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਸੱਤਿਆਕਰਤਾਰੀਆ ਸਾਹਿਬ ਬਟਾਲਾ ਤੱਕ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰੂ ਘਰ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।

1

ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ 'ਤੇ, 29 ਅਗਸਤ, ਸ਼ੁੱਕਰਵਾਰ ਨੂੰ ਸਵੇਰੇ 5:30 ਵਜੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ।

1

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਸਮੂਹ ਮੈਂਬਰ, ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਅਤੇ ਸੰਤ ਮਹਾਂਪੁਰਸ਼ ਇਲਾਕੇ ਭਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਿਰਕਤ ਕਰਨਗੇ।

 (For more news apart from Special decorations Gurdwara Sri Ber Sahib SGPCommittee 538th wedding anniversary Sri Guru Nanak Dev Ji News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement