
ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਕੀਤੀ ਵਾਇਰਲ
ਗੁਰਦਾਸਪੁਰ: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅੱਗ ਵਾਂਗ ਵਾਇਰਲ ਹੋ ਰਹੀ ਹੈ ਜਿਸ 'ਚ ਕੁਝ ਮੁਹੱਲਾ ਨਿਵਾਸੀ ਪੰਜਾਬ ਪੁਲਿਸ ਦੇ ਏ.ਐੱਸ.ਆਈ. ਹਰਮੇਸ਼ ਕੁਮਾਰ ਦੀ ਕੁੱਟਮਾਰ ਕਰ ਰਹੇ ਹਨ। ਦਰਅਸਲ, ਘਟਨਾ ਗੁਰਦਾਸਪੁਰ ਦੇ ਪਿੰਡ ਰਣੀਆਂ ਦੀ, ਜਿੱਥੇ ਏ.ਐੱਸ.ਆਈ. ਦੀ ਇਕ ਧਿਰ ਵਲੋਂ ਕੁੱਟਮਾਰ ਕਰ ਕੇ ਉਸਦੀ ਵਰਦੀ ਪਾੜ ਦਿੱਤੀ ਗਈ। ਨਾਂ ਹੀ ਨਹੀਂ ਇੱਕ ਨੌਜਵਾਨ ਵੱਲੋਂ ਸ਼ਰੇਆਮ ਏਐੱਸ ਆਈ ਦੀ ਕੁੱਟਮਾਰ ਕਰਨ ਤੋਂ ਬਾਅਦ ਮੂੰਹ ‘ਤੇ ਲੱਤ ਵੀ ਮਾਰੀ ਗਈ।
Police officer
ਜਾਣਕਾਰੀ ਮੁਤਾਬਕ ਸਤਵਿੰਦਰ ਸਿੰਘ ਨੇ ਘਰ ਦੇ ਦਰਵਾਜ਼ੇ ਨੂੰ ਲੈ ਕੇ ਬਿਸ਼ਨ ਦਾਸ ਵਿਰੁੱਧ ਥਾਣਾ ਧਾਰੀਵਾਲ ਵਿਖੇ ਦਰਖ਼ਾਸਤ ਦਿੱਤੀ ਹੋਈ ਸੀ। ਪਰ ਜਦੋਂ ਇਸ ਸਬੰਧੀ ਏ. ਐੱਸ. ਆਈ. ਹਰਮੇਸ਼ ਕੁਮਾਰ ਇਕੱਲੇ ਹੀ ਕੇਸ ਦੀ ਛਾਣਬੀਣ ਕਰਨ ਲਈ ਗਿਆ ਤਾਂ ਬਿਸ਼ਨ ਦਾਸ ਦੀ ਧਿਰ ਦੀ ਏ. ਐੱਸ. ਆਈ. ਹਰਮੇਸ਼ ਕੁਮਾਰ ਨਾਲ ਬਹਿਸ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਮੁਲਾਜ਼ਮ ਦੀ ਕੁੱਟ-ਮਾਰ ਕਰ ਕੇ ਉਸ ਦੀ ਵਰਦੀ ਪਾੜ ਦਿੱਤੀ ਗਈ।
Police officer
ਉੱਥੇ ਹੀ ਧਾਰੀਵਾਲ ਦੇ ਐੱਸ.ਐੱਚ.ਓ ਅਮਨਦੀਪ ਸਿੰਘ ਨੇ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਕੋਲੋਂ ਏ. ਐੱਸ. ਆਈ. ਹਰਮੇਸ਼ ਕੁਮਾਰ ਨੂੰ ਛੁਡਵਾਇਆ ਅਤੇ ਜ਼ਖਮੀ ਹੋਏ ਏ. ਐੱਸ. ਆਈ. ਹਰਮੇਸ਼ ਕੁਮਾਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੱਸ ਦੇਈਏ ਕਿ ਐੱਸ.ਐੱਚ.ਓ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਹੁਤ ਜਲਦ ਆਰੋਪੀਆਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।