ਦੁਸਹਿਰੇ ਮੌਕੇ ਪੁਤਲੇ ਬਣਾਉਣ ਵਾਲਿਆਂ ਦੇ ਚਿਹਰੇ ਨਿਰਾਸ਼
Published : Sep 28, 2019, 9:48 am IST
Updated : Sep 28, 2019, 9:48 am IST
SHARE ARTICLE
Dussehra Statue
Dussehra Statue

ਸਾਰਾ ਸਾਲ ਇਨ੍ਹਾਂ ਦਿਨਾਂ ਦੀ ਉਡੀਕ ਵਿੱਚ ਬੈਠੇ ਇਨ੍ਹਾਂ ਕਾਰੀਗਰਾਂ ਨੂੰ ਇਸ ਵਾਰ ਨਵੇਂ ਆਰਡਰ ਨਹੀਂ ਮਿਲੇ ਜਿਨ੍ਹਾਂ ਇਨ੍ਹਾਂ ਨੂੰ ਉਮੀਦ ਸੀ।

ਅੰਮ੍ਰਿਤਸਰ: ਪਿਛਲੇ ਸਾਲ ਅੰਮ੍ਰਿਤਸਰ ਵਿਖੇ ਦੁਸਹਿਰੇ ਤੇ ਹੋਈ ਘਟਨਾ ਤੋਂ ਬਾਅਦ ਹੁਣ ਪ੍ਰਸ਼ਾਸਨ ਦੁਸਹਿਰੇ ਨੂੰ ਲੈ ਕੇ ਹੋਇਆ ਸਖਤ ਜਲੰਧਰ ਵਿਖੇ ਪ੍ਰਸ਼ਾਸਨ ਵੱਲੋਂ ਦੁਸਹਿਰਾ ਕਮੇਟੀਆਂ ਨੂੰ ਬਿਨਾਂ ਐਨਓਸੀ ਤੋਂ ਦੁਸਹਿਰਾ ਮਨਾਉਣ ਦੀ ਮਨਾਹੀ ਤੋਂ ਬਾਅਦ ਇਸ ਦਾ ਸਿੱਧਾ ਅਸਰ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਤੇ ਪਿਆ ਹੈ। ਸਾਰਾ ਸਾਲ ਇਨ੍ਹਾਂ ਦਿਨਾਂ ਦੀ ਉਡੀਕ ਵਿੱਚ ਬੈਠੇ ਇਨ੍ਹਾਂ ਕਾਰੀਗਰਾਂ ਨੂੰ ਇਸ ਵਾਰ ਨਵੇਂ ਆਰਡਰ ਨਹੀਂ ਮਿਲੇ ਜਿਨ੍ਹਾਂ ਇਨ੍ਹਾਂ ਨੂੰ ਉਮੀਦ ਸੀ।

DusehraDussehra 

ਪੂਰੇ ਦੇਸ਼ ਵਿੱਚ ਹੁਣ ਲੋਕ ਦੀਵਾਲੀ ਅਤੇ ਦੁਸਹਿਰੇ ਦੇ ਤਿਉਹਾਰ ਦੀ ਉਡੀਕ ਕਰ ਰਹੇ ਹਨ।ਹਾਲਾਂਕਿ ਦੁਸਹਿਰੇ ਦਾ ਤਿਉਹਾਰ ਅਕਤੂਬਰ ਮਹੀਨੇ ਵਿੱਚ ਆ ਰਿਹਾ ਹੈ। ਲੇਕਿਨ ਇਸ ਦੀਆਂ ਰੌਣਕਾਂ ਇਸ ਵਾਰ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਉਣ ਵਾਲਿਆਂ ਦੇ ਚਿਹਰਿਆਂ ਤੇ ਨਜ਼ਰ ਨਹੀਂ ਆ ਰਹੀਆਂ ਇਨ੍ਹਾਂ ਪੁਤਲਿਆਂ ਨੂੰ ਬਣਾਉਣ ਵਾਲੇ ਕਾਰੀਗਰ ਇਸ ਕਰਕੇ ਨਿਰਾਸ਼ ਹਨ ਕਿਉਂਕਿ ਇੱਕ ਪਾਸੇ ਮਹਿੰਗਾਈ ਦੀ ਮਾਰ ਤੇ ਦੂਜੇ ਪਾਸੇ ਇਨ੍ਹਾਂ ਨੂੰ ਇਸ ਵਾਰ ਆਰਡਰ ਵੀ ਬਹੁਤ ਘੱਟ ਮਿਲੇ ਹਨ।

DusehrDussehra 

ਇਨ੍ਹਾਂ ਕਾਰੀਗਰਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਅੰਮ੍ਰਿਤਸਰ ਵਿਖੇ ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ ਤੋਂ ਬਾਅਦ ਹੁਣ ਵੱਖ ਵੱਖ ਦੁਸਹਿਰਾ ਕਮੇਟੀਆਂ ਨੂੰ ਪ੍ਰਸ਼ਾਸਨ ਵੱਲੋਂ ਹੁਕਮ ਦਿੱਤੇ ਗਏ ਨੇ ਕਿ ਉਹ ਪ੍ਰਸ਼ਾਸਨ ਤੋਂ ਐਨਓਸੀ ਲਏ ਬਗੈਰ ਦੁਸਹਿਰੇ ਦਾ ਆਯੋਜਨ ਨਹੀਂ ਕਰ ਸਕਦੇ ਇਹੀ ਕਾਰਨ ਹੈ। ਕਿ ਹੁਣ ਇਨ੍ਹਾਂ ਨੂੰ ਨਾ ਤੇ ਉੱਚੇ ਉੱਚੇ ਇਨ੍ਹਾਂ ਪੁਤਲਿਆਂ ਦੇ ਆਰਡਰ ਮਿਲ ਰਹੇ ਹਨ ਅਤੇ ਨਾ ਹੀ ਜ਼ਿਆਦਾ ਧਮਾਕੇ ਵਾਲੇ ਪੁਤਲਿਆਂ ਦੇ ਜੇਕਰ ਜਲੰਧਰ ਦੀ ਗੱਲ ਕਰੀਏ ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਜਲੰਧਰ ਚੋਂ ਇਨ੍ਹਾਂ ਨੂੰ ਇਸ ਵਾਰ ਬਹੁਤ ਘੱਟ ਆਰਡਰ ਮਿਲੇ ਹਨ ਜਿਸ ਕਰਕੇ ਇਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ ਹੈ।

ਹਾਲਾਂਕਿ ਇਸ ਵਾਰ ਪ੍ਰਸ਼ਾਸਨ ਦੀ ਸਖਤੀ ਦੀ ਵਜ੍ਹਾ ਨਾਲ ਇਨ੍ਹਾਂ ਕਾਰੀਗਰਾਂ ਨੂੰ ਨੁਕਸਾਨ ਤਾਂ ਹੋਇਆ ਹੈ ਲੇਕਿਨ ਉਹਦੇ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਖ਼ਤੀ ਵੀ ਜਾਇਜ਼ ਹੈ ਤਾਕਿ ਕਿਸੇ ਵੀ ਇਨਸਾਨ ਨੂੰ ਇਨ੍ਹਾਂ ਖੁਸ਼ੀ ਦੇ ਪਲਾਂ ਵਿੱਚ ਕਿਸੇ ਗ਼ਮ ਦਾ ਸਾਹਮਣਾ ਨਾ ਕਰਨਾ ਪਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement