
ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ
ਨਾਭਾ: ਪੰਜਾਬ ‘ਚ ਦਿਨੋ ਦਿਨ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ ਤੇ ਹੁਣ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਨਾਭਾ ‘ਚ ਜਿਥੇ ਨਾਭਾ ਬਲਾਕ ਦੇ ਪਿੰਡ ਅਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ 'ਤੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਸਿਰਫ ਇੰਨਾ ਹੀ ਨਹੀਂ ਹਮਲੇ ਤੋਂ ਪਹਿਲਾਂ ਜਸਵਿੰਦਰ ਸਿੰਘ ਦੀਆਂ ਅੱਖਾਂ 'ਚ ਮਿਰਚਾਂ ਪਾਈਆਂ ਗਈਆਂ। ਜਿਸ ਤੋਂ ਬਾਅਦ ਉਸ 'ਤੇ ਤਲਵਾਰਾਂ ਨਾਲ ਕਈ ਵਾਰ ਕੀਤੇ ਗਏ।
Nabha
ਇਸ ਦੌਰਾਨ ਹਮਲਾਵਰਾਂ ਨੇ ਜਸਵਿੰਦਰ ਸਿੰਘ ਦੀਆਂ ਦੋਵੇਂ ਟੰਗਾਂ ਵੀ ਤੋੜ ਦਿੱਤੀਆਂ ਤੇ ਸ਼ਰੀਰ 'ਤੇ ਡੂੰਘੀਆਂ ਸੱਟਾਂ ਮਾਰੀਆਂ। ਜਿਸ ਕਾਰਨ ਉਸ ਨੂੰ ਜ਼ਖਮੀ ਹਾਲਤ 'ਚ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੇ ਪੀੜਤ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਮੁਲਜ਼ਮ ਹਮਲਾ ਕਰਨ ਤੋਂ ਬਾਅਦ ਫਰਾਰ ਦੱਸੇ ਜਾ ਰਹੇ ਨੇ ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
Police
ਦਸ ਦਈਏ ਕਿ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਇਕ ਬਹੁਤ ਸਮਾਂ ਪਹਿਲਾਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਨਾਭਾ ਪੁਲਿਸ ਵਲੋਂ ਅੱਖਾਂ ਵਿਚ ਮਿਰਚਾਂ ਪਾਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਗਰੋਹ ਪਟਿਆਲਾ ਜ਼ਿਲ੍ਹੇ ਦੇ ਵਿਚ 9 ਵਾਰਦਾਤਾਂ ਨੂੰ ਪਹਿਲਾਂ ਅੰਜਾਮ ਦੇ ਚੁੱਕਿਆ ਹੈ।
Ex Sarpanch
ਨਾਭਾ ਸਦਰ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਨਾਭਾ ਬਲਾਕ ਦੇ ਪਿੰਡ ਅਗੇਤਾ ਦੇ ਇਕ ਬਜ਼ੁਰਗ ਕੋਲੋਂ ਮੋਬਾਈਲ ਫ਼ੋਨ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ ਸਨ ਜਿਨ੍ਹਾਂ ਦੇ ਖਿਲਾਫ਼ ਨਾਭਾ ਸਦਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ| ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਉਮਰ 19 ਸਾਲ ਤੋਂ 23 ਸਾਲ ਦੱਸੀ ਜਾ ਰਹੀ ਸੀ।
ਇਸ ਗਰੋਹ ਦੇ ਦੋ ਨੌਜਵਾਨ ਆਸਰਾ ਕਾਲਜ ਸੰਗਰੂਰ ਵਿਚ ਪੜ੍ਹਾਈ ਕਰ ਰਹੇ ਹਨ ਅਤੇ ਤੀਸਰੇ ਨੌਜਵਾਨ ਵਲੋਂ ਆਪਣੀ ਪੜ੍ਹਾਈ ਪੂਰੀ ਕਰ ਲਈ ਗਈ ਹੈ ਫੜ੍ਹੇ ਗਏ ਨੌਜਵਾਨਾਂ ਦੇ ਨਾਂਅ ਰੁਪਿੰਦਰ ਸਿੰਘ, ਸੁਖਮਨ ਸਿੰਘ ਅਤੇ ਗਗਨਦੀਪ ਸਿੰਘ ਹਨ| ਡੀ.ਐਸ.ਪੀ. ਨੇ ਅੱਗੇ ਕਿਹਾ ਕਿ ਤਿੰਨੋਂ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਹਨ ਜਿਨ੍ਹਾਂ ਦਾ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਅਤੇ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।