
ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਗੁਣਗਾਣ, ਕੈਪਟਨ ਸਰਕਾਰ 'ਤੇ ਸਾਧੇ ਨਿਸ਼ਾਨੇ
ਸੁਲਤਾਨਪੁਰ ਲੋਧੀ: ਕੇਂਦਰ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰਪੁਰਬ ਸਬੰਧੀ ਹੋ ਰਹੇ ਕਾਰਜਾਂ ਜ਼ਾਇਜਾ ਲਿਆ ਗਿਆ।ਇਸ ਮੌਕੇ ‘ਤੇ ਹਰਸਿਮਰਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਪੁਰਬ ਮੌਕੇ ਆਰੰਭ ਕੀਤੇ ਕਾਰਜਾਂ ਨੂੰ ਮੁਕੰਮਲ ਕਰੇਗਾ।
Harsimrat Kaur Badal
ਉਨ੍ਹਾਂ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਨੂੰ ਸਫੈਦ ਕਰਨ ਦੀ ਸੇਵਾ ਸ਼ੁਰੂ ਕੀਤੀ ਗਈ ਸੀ ਜੋ ਕਿ ਕਰੀਬ 70% ਪੂਰਾ ਹੋ ਚੁੱਕਿਆ ਹੈ ਤੇ ਬਾਕੀ ਦਾ ਕੰਮ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ। ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ ਲਈ ਚੱਲਣ ਵਾਲੀ ਟ੍ਰੇਨ ਦਾ ਨਾਂ ਇਕ ਓਂਕਾਰ ਰੱਖਣ ਦੀ ਤਜਵੀਜ਼ ਵੀ ਕੇਂਦਰ ਰੇਲ ਮੰਤਰੀ ਨੂੰ ਕਹੀ ਗਈ ਹੈ।
Harsimrat Kaur Badal
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੋਚ ਨੂੰ ਪੂਰੇ ਕੋਨੇ-ਕੋਨੇ 'ਚ ਫੈਲਾਉਣ ਲਈ ਉਹ ਪੂਰਾ ਕਰਨ ਦਾ ਯਤਨ ਕਰਨਗੇ। ਉੱਥੇ ਹੀ ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ 12 ਨਵੰਬਰ ਨੂੰ ਗੁਰਪੁਰਬ ਮੌਕੇ ਨਤਮਸਤਕ ਹੋਣਗੇ ਇਸ ਤੋਂ ਇਲਾਵਾ ਗ੍ਰਹਿ ਮੰਤਰੀ ਵੀ 11 ਨਵੰਬਰ ਨੂੰ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦਾ ਉਦਘਾਟਨ ਕਰਨ ਉਪਰੰਤ ਇਥੇ ਨਤਮਸਤਕ ਹੋਣ ਲਈ ਆਉਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।