
ਕੈਪਟਨ ਅਮਰਿੰਦਰ ਸਿੰਘ ਦਾ ਕੇਂਦਰ ਸਰਕਾਰ ਖਿਲਾਫ਼ ਹੱਲਾ ਬੋਲ
ਚੰਡੀਗੜ੍ਹ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਖੇ ਪੰਜਾਬ ਦੇ ਮਹਾਨ ਸਪੁੱਤਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਕਾਂਗਰਸ ਵਲੋਂ ਅੱਜ ਖਟਕੜ ਕਲਾਂ 'ਚ ਕੇਂਦਰ ਸਰਕਾਰ ਖਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਕੇਂਦਰ ਦੇ ਨਵੇਂ ਕਾਨੂੰਨਾਂ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ।
Captain Amarinder Singh And Narendra Modi
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕੜਕਦੀ ਧੁੱਪ ਵਿੱਚ ਮਿਹਨਤ ਕਰਦੇ ਕਿਸਾਨਾਂ ਦੀ ਰੋਜ਼ੀ ਖੋਹ ਲਈ ਹੈ। ਇਸ ਸਮੇਂ ਜੋ ਦੇਸ਼ 'ਚ ਹੋ ਰਿਹਾ ਹੈ ਉਹ ਠੀਕ ਨਹੀਂ ਹੈ ਤੇ ਖੇਤੀਬਾੜੀ ਬਾਰੇ ਦਿੱਲੀ ਵਾਲਿਆਂ ਨੂੰ ਕੋਈ ਜਾਣਕਾਰੀ ਨਹੀਂ ਹੈ। ਕੈਪਟਨ ਅਮਰਿੰਦਰ ਦਾ ਕਹਿਣਾ ਹੈ ਕਿ ਇਹ ਕੋਈ ਤਰੀਕਾ ਨਹੀਂ ਹੈ ਦੇਸ਼ 'ਚ ਨਵੇਂ ਕਾਨੂੰਨ ਲਾਗੂ ਕਰਨ ਦਾ।
Ramnath Kovind
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨਵੇਂ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਰਾਸ਼ਟਰਪਤੀ ਵੱਲੋਂ ਦਸਤਖ਼ਤ ਕਰਨ ਤੇ ਉਹਨਾਂ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ''ਜੇ ਕੋਈ ਵੱਡਾ ਵਪਾਰੀ ਆ ਗਿਆ ਫਸਲ ਖਰੀਦਣ ਤਾਂ ਕੀ ਪੀਡੀਐਸ ਦੇਵੇਗਾ, ਗਰੀਬਾਂ ਨੂੰ ਮੁਫ਼ਤ ਕਣਕ ਕਿੱਥੋਂ ਮਿਲੇਗੀ। ਐਮਐਸਪੀ, ਐਫਸੀਆਈ ਦੀ ਖਰੀਦ ਸਭ ਕੁਝ ਇੱਕ ਦਸਤਖਤ ਨਾਲ ਖ਼ਤਮ ਕਰ ਦਿੱਤਾ ਗਿਆ।
Farmer Protest
''ਖੇਤੀ ਆਰਡੀਨੈਂਸ ਲਿਆਉਣ ਵੇਲੇ ਪੰਜਾਬ ਨੂੰ ਜਾਣੂ ਕਰਵਾਉਣ ਵਾਲੇ ਮਸਲੇ 'ਤੇ ਕੈਪਟਨ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਝੂਠ ਬੋਲਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ''ਪੰਜਾਬ ਉਸ ਕਮੇਟੀ ਦਾ ਮੈਂਬਰ ਵੀ ਨਹੀਂ ਸੀ ਮੈਂ ਪੀਐੱਮ ਨੂੰ ਲਿਖਿਆ ਕਿ ਸਾਨੂੰ ਮੈਂਬਰ ਕਿਉਂ ਨਹੀਂ ਬਣਾਇਆ।ਬਗੈਰ ਸੂਬਿਆਂ ਨੂੰ ਪੁੱਛੇ ਤੁਸੀਂ ਫੈਸਲੇ ਲਏ। ਇਨ੍ਹਾਂ ਨੇ ਸਿਰਫ਼ ਆਪਣੇ ਸਾਥੀਆਂ ਨੂੰ ਬੁਲਾ ਕੇ ਫੈਸਲਾ ਲਿਆ।''