ਅਧਿਆਪਕਾਂ ਤੋਂ ICT ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਆਖਰੀ ਤਰੀਕ 15 ਅਕਤੂਬਰ ਨਿਰਧਾਰਤ
Published : Sep 28, 2020, 3:50 pm IST
Updated : Sep 28, 2020, 3:50 pm IST
SHARE ARTICLE
ICT National Award
ICT National Award

ਇਹ ਰਾਸ਼ਟਰੀ ਅਵਾਰਡ ਸਾਲ 2018 ਅਤੇ 2019 ਲਈ ਦਿੱਤੇ ਜਾਣੇ ਹਨ

ਚੰਡੀਗੜ, 28 ਸਤੰਬਰ - ਸਿੱਖਿਆ ਵਿੱਚ ਸੂਚਨਾ ਅਤੇ ਸੰਚਾਰ ਤਕਨੋਲੋਜੀ (ਆਈ.ਸੀ.ਟੀ.) ਦੀ ਵਰਤੋਂ ਸਬੰਧੀ ਅਧਿਆਪਕਾਂ ਨੂੰ ਰਾਸ਼ਟਰੀ ਅਵਾਰਡ ਦੇਣ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 15 ਅਕਤੂਬਰ 2020 ਆਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ਟਰੀ ਅਵਾਰਡ ਸਾਲ 2018 ਅਤੇ 2019 ਲਈ ਦਿੱਤੇ ਜਾਣੇ ਹਨ ਅਤੇ ਇਸ ਵਾਸਤੇ ਅਧਿਆਪਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਬੁਲਾਰੇ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਵਾਸਤੇ ਆਈ.ਸੀ.ਟੀ. ਦੀ ਵਰਤੋਂ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਦੇ ਵਾਸਤੇ ਭਾਰਤ ਸਰਕਾਰ ਵੱਲੋਂ ਆਈ.ਸੀ.ਟੀ. ਸਕੂਲ ਸਕੀਮ ਹੇਠ ਇਹ ਅਵਾਰਡ ਦਿੱਤੇ ਜਾਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement