
ਟੁੱਟ ਗਈ ਤੜੱਕ ਕਰ ਕੇ ਲਾਈ ਬੇਕਦਰਾਂ ਨਾਲ ਯਾਰੀ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, 27 ਸਤੰਬਰ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਤੋੜ ਕੇ ਐਨ.ਡੀ.ਏ ਵਿਚੋਂ ਬਾਹਰ ਆਉਣ ਦਾ ਫੈਸਲਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਪ੍ਰਦੇਸ਼ ਦੀ ਮੀਟਿੰਗ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਪ੍ਰਧਾਨਗੀ ਹੇਠ ਅੱਜ 28 ਸਤੰਬਰ ਦਿਨ ਐਤਵਾਰ ਨੂੰ ਹੋਵੇਗੀ। ਜਿਸ ਵਿਚ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਭਾਜਪਾ ਨਾਲ ਗਠਜੋੜ ਤੋੜਨ ਦੇ ਹੱਕ ਵਿਚ ਫੈਸਲਾ ਲਿਆ ਹੈ। ਇਸ ਉਪਰੰਤ ਗਠਜੋੜ ਟੁੱਟ ਗਿਆ ਹੈ ਤੇ ਹੁਣ ਤਾਜ਼ਾ ਹਾਲਾਤਾਂ ਦੇ ਮੱਦੇਨਜ਼ਰ ਦਿੱਲੀ ਵਿਚ ਪਾਰਟੀ ਪ੍ਰਦੇਸ਼ ਵੱਲੋਂ ਅਗਲੀ ਰਣਨੀਤੀ ਉਲੀਕਣ ਲਈ ਮੀਟਿੰਗ ਅਜ ਸੱਦੀ ਗਈ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਵੱਲੋਂ ਲਏ ਫੈਸਲਿਆਂ ਦੀ ਰੋਸ਼ਨੀ ਵਿਚ ਹੁਣ ਦਿੱਲੀ ਦੇ ਹਾਲਾਤਾਂ ਬਾਰੇ ਵਿਉਂਤਬੰਦੀ ਕੀਤੀ ਜਾਵੇਗੀ ਤੇ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਵਾਸਤੇ ਰਣਨੀਤੀ ਬਣਾਈ ਜਾਵੇਗੀ। ਸ. ਕਾਲਕਾ ਨੇ ਕਿਹਾ ਕਿ ਦਿੱਲੀ 'ਚ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਵੱਡੀ ਗਿਣਤੀ 'ਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਫੈਸਲਾ ਪਾਰਟੀ ਨੂੰ ਪੰਜਾਬ ਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਮਜ਼ਬੂਤ ਕਰਨ ਵਿਚ ਮੀਲ ਪੱਥਰ ਸਾਬਤ ਹੋਵੇਗਾ। ਸ. ਕਾਲਕਾ ਨੇ ਕਿਹਾ ਕਿ ਪਾਰਟੀ ਦਲ ਦਿੱਲੀ ਪ੍ਰਦੇਸ਼ ਵੱਲੋਂ ਕੌਮੀ ਲੀਡਰਸ਼ਿਪ ਦੇ ਫੈਸਲੇ ਮੁਤਾਬਕ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਅਗਲੇਰੀ ਰੂਪ ਰੇਖਾ ਕੋਰ ਕਮੇਟੀ ਦੀ ਮੀਟਿੰਗ 'ਚ ਤੈਅ ਕੀਤੀ ਜਾਵੇਗੀ।
New 4elhi Sukhraj ੨੭_੧ News 1kali 4al 2imageadal 4elhi Pardas Meeting_Kalka