ਖੇਤੀ ਕਾਨੂੰਨਾਂ ਨੂੰ ਭਾਰਤੀ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਮੌਤ ਗਰਦਾਨਿਆ
Published : Sep 28, 2020, 1:11 am IST
Updated : Sep 28, 2020, 1:11 am IST
SHARE ARTICLE
image
image

ਖੇਤੀ ਕਾਨੂੰਨਾਂ ਨੂੰ ਭਾਰਤੀ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਮੌਤ ਗਰਦਾਨਿਆ

ਕਾਲਾਂਵਾਲੀ, 27 ਸਤੰਬਰ (ਸੁਰਿੰਦਰ ਪਾਲ ਸਿੰਘ): ਸਿਰਸਾ ਦੇ ਖੱਬੇ ਪੱਖੀ ਆਗੂ ਕਾ: ਸਵਰਨ ਸਿੰਘ ਵਿਰਕ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਾਧਨ ਰਾਜ ਕੁਮਾਰ ਸ਼ੇਖਪੁਰੀਆ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦਵਾਰਾ ਸੰਸਦ ਵਿੱਚ ਪਾਸ ਕੀਤੇ 3 ਆਰਡੀਨੈਸਾਂ ਖਿਲਾਫ ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਹੁਣ ਸੜਕਾਂ ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਵਰਕਰ ਕਿਸਾਨ ਯੂਨੀਅਨਾਂ ਦੇ ਸੰਪਰਕ ਵਿੱਚ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਦੇ ਨੇਤਾ ਝੂਠ ਬੋਲਣ ਦੇ ਮਾਹਿਰ ਮੰਨੇ ਜਾਂਦੇ ਹਨ।  ਇਨ੍ਹਾ ਅਗੂਆਂ ਨੇ ਕਿਹਾ ਕਿ ਉਹ ਦੇਸ਼ ਦੇ ਕਿਸਾਨ ਆਗੂਆਂ ਦੀ ਅਗਵਾਈ ਵਿਚ ਕੇਂਦਰ ਸਰਕਾਰ ਤੋਂ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਹਰ ਲੜਾਈ ਲੜਨਗੇ।
ਕਾ. ਵਿਰਕ ਕਹਿਣਾ ਹੈ ਕਿ ਕਿ ਕੇਂਦਰ ਸਰਕਾਰ ਦਵਾਰਾ ਦੇਸ਼ ਦੀ ਖੇਤੀ ਅਤੇ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਹੋਣ ਨਾਲ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ ਅਤੇ ਦੇਸ਼ ਦਾ ਕਿਸਾਨ ਅਤੇ ਵਪਾਰੀ ਅਤੇ ਮਜ਼ਦੂਰ ਬਰਬਾਦ ਹੋ ਜਾਣਗੇ। ਇਸ ਲਈ ਇਹ ਆਰਡੀਨੈਸ ਹਰ ਪੱਖ ਤੋ ਕਿਸਾਨ ਅਤੇ ਮਜ਼ਦੂਰ ਵਿਰੋਧੀ ਹਨ। ਇਸੇ ਤਰਾਂ ਸਾਡੇ ਪੱਤਰਕਾਰ ਨਾਲ ਵਾਰਤਾ ਦੌਰਾਨ ਕਿਸਾਨ ਨੇਤਾ ਗੁਰਦਾਸ ਸਿੰਘ ਲੱਕੜਵਾਲੀ ਨੇ ਕਿਹਾ ਕਿ ਉਹ ਸਾਝੇਂ ਮੰਚ ਦੀਆਂ13 ਜਥੇਬੰਦੀਆਂ ਅਨੂੰਸਾਰ ਹੀ ਸਾਰੇ ਫੈਸਲੇ ਲੈਦੇ ਹਨ। ਉਨ੍ਹਾ ਕਿਹਾ ਕਿ ਹਰਿਆਣਾ ਵਿੱਚ ਜਜਪਾ-ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਦੇ ਵੱਡੇ ਆਗੂ ਖੇਤੀ ਬਿਲ੍ਹਾਂ ਦੇ ਵਿਰੋਧ ਵਿੱਚ ਪਿੰਡਾਂ ਸ਼ਹਿਰਾਂ ਦੇ ਦੌਰੇ ਕਰ ਰਹੇ ਹਨ। ਇਨ੍ਹਾਂ ਆਗੂਆਂ ਦਾ ਕਹਿਣਾ ਏ ਕਿ ਹੁਣ ਹਰਿਆਣਾ ਪ੍ਰਦੇਸ਼ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਪਣੇ ਆਪ ਅੰਦੋਲਨਾਂ ਵਿੱਚ ਸ਼ਾਮਲ ਹੋ ਰਹੇ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement