ਕਿਸਾਨੀ ਹੱਕਾਂ ਲਈ ਅੰਤਮ ਸਾਹ ਤਕ ਲੜਾਂਗਾ : ਨਾਗਰਾ
Published : Sep 28, 2020, 1:09 am IST
Updated : Sep 28, 2020, 1:09 am IST
SHARE ARTICLE
image
image

ਕਿਸਾਨੀ ਹੱਕਾਂ ਲਈ ਅੰਤਮ ਸਾਹ ਤਕ ਲੜਾਂਗਾ : ਨਾਗਰਾ

ਫ਼ਤਿਹਗੜ੍ਹ ਸਾਹਿਬ, 27 ਸਤੰਬਰ (ਇੰਦਰਪ੍ਰੀਤ ਬਖਸ਼ੀ): ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਇਕ ਕਿਸਾਨ ਵਜੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕੁਲਜੀਤ ਸਿੰਘ ਨਾਗਰਾ ਦਾ ਕਿਸਾਨ ਸੰਘਰਸ਼ ਕਮੇਟੀ ਵਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਹ ਇਕ ਆਮ ਕਿਸਾਨ ਦੇ ਪੁੱਤਰ ਹਨ ਅਤੇ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਦੇ ਅਹੁਦੇ ਤੱਕ ਪੁੱਜਦਾ ਕਰ ਦਿੱਤਾ ਤੇ ਅੱਜ ਜਦੋਂ ਲੋਕਾਂ ਤੇ ਖਾਸ ਕਰਕੇ ਉਨ੍ਹਾਂ ਦੀ ਲੋੜ ਹੈ ਤਾਂ ਉਨ੍ਹਾਂ ਨੇ ਕਾਲੇ ਕਾਨੂੰਨਾਂ ਖਿਲਾਫ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।
ਨਾਗਰਾ ਨੇ ਕਿਹਾ ਕਿ ਉਹ ਖੁਦ ਇਕ ਕਿਸਾਨ ਵਜੋਂ ਇਸ ਸੰਘਰਸ਼ ਵਿਚ ਸ਼ਾਮਲ ਹੋਏ ਹਨ ਤੇ ਕਿਸਾਨੀ ਹੱਕਾਂ ਲਈ ਆਖਰੀ ਸਾਹ ਤੱਕ ਲੜਦੇ ਰਹਿਣਗੇ। ਨਾਗਰਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਹ ਕਾਲੇ ਕਾਨੂੰਨ ਪੰਜਾਬ ਨੂੰ ਤੇ ਖਾਸ ਕਰ ਕੇ ਕਿਸਾਨ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਦਿੱਤੇ ਧਰਨਿਆਂ ਵਿਚ ਪੰਜਾਬ ਨੇ ਦਿੱਲੀ ਨੂੰ ਇਹ ਸਾਫ਼ ਸੁਨੇਹਾ ਦੇ ਦਿੱਤਾ ਕਿ ਪੰਜਾਬ ਦਿੱਲੀ ਦਾ ਜਬਰ ਬਰਦਾਸ਼ਤ ਨਹੀਂ ਕਰੇਗਾ। ਜੇ ਮੋਦੀ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਜੱਲਾ ਨੇ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਨੇ ਇਸ ਸੰਘਰਸ਼ ਖਾਤਰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਇਹ ਸਾਬਤ ਕਰ ਦਿੱਤਾ ਕਿ ਉਹ ਸੱਚੇ ਸੁੱਚੇ ਕਿਸਾਨ ਹਨ ਤੇ ਸਦਾ ਲੋਕਾਂ ਦੇ ਨਾਲ ਖੜ੍ਹੇ ਹਨ।
ਇਸ ਮੌਕੇ ਸਰਪ੍ਰਸਤ ਸੁਖਦੇਵ ਸਿੰਘ ਟੌਹੜਾ, ਖਜ਼ਾਨਚੀ ਬਾਬਾ ਬਲਜੀਤ ਸਿੰਘ, ਜਸਵੀਰ ਸਿੰਘ, ਰਾਜਿੰਦਰ ਸਿੰਘ, ਪਚਿੱਤਰ ਸਿੰਘ, ਗੁਰਦੇਵ ਸਿੰਘ, ਗੁਰਿੰਦਰ ਸਿੰਘ, ਹਰਭਿੰਦਰ ਸਿੰਘ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement