ਮੁੱਖ ਮੰਤਰੀ ਵੱਲੋਂ ਖਟਕੜ ਕਲਾਂ 'ਚ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੇਣ ਦਾ ਐਲਾਨ
Published : Sep 28, 2020, 5:54 pm IST
Updated : Sep 28, 2020, 5:54 pm IST
SHARE ARTICLE
captain Amarinder Singh
captain Amarinder Singh

ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਉਤੇ ਸ਼ਹੀਦੇ ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਖਟਕੜ ਕਲਾਂ  - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ ਜਿੱਥੇ ਉਹ ਅੱਜ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਸਨ।

 Punjab CM announces Rs 50 lakhs for upkeep & maintenance of Bhagat Singh memorialPunjab CM announces Rs 50 lakhs for upkeep & maintenance of Bhagat Singh memorial

ਭਾਰਤੀ ਆਜ਼ਾਦੀ ਦੇ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜੁਝਾਰੂ ਜਜ਼ਬੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਉਚ ਵਿਚਾਰਾਂ ਉਤੇ ਚੱਲਣਾ ਚਾਹੀਦਾ ਹੈ।

 Punjab CM announces Rs 50 lakhs for upkeep & maintenance of Bhagat Singh memorialPunjab CM announces Rs 50 lakhs for upkeep & maintenance of Bhagat Singh memorial

ਕੈਪਟਨ ਅਮਰਿੰਦਰ ਸਿੰਘ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੀ ਸੈਲੂਲਰ ਜੇਲ੍ਹ ਦੀ ਆਪਣੀ ਫੇਰੀ ਯਾਦ ਕਰਦਿਆਂ ਕਿਹਾ ਕਿ ਉਸ ਜੇਲ੍ਹ ਵਿੱਚ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਅਨੇਕਾਂ ਕ੍ਰਾਂਤੀਕਾਰੀਆਂ ਨੂੰ ਬਰਤਾਨਵੀ ਸਾਮਰਾਜਵਾਦ ਵੱਲੋਂ ਦਿੱਤੀ ਕਾਲੇ ਪਾਣੀ ਦੀ ਸਜ਼ਾ ਦੌਰਾਨ ਬਹੁਤ ਤਸੀਹੇ ਝੱਲਣੇ ਪਏ। 

 Punjab CM announces Rs 50 lakhs for upkeep & maintenance of Bhagat Singh memorialPunjab CM announces Rs 50 lakhs for upkeep & maintenance of Bhagat Singh memorial

ਸ਼ਹੀਦ ਭਗਤ ਸਿੰਘ ਦੇ ਸਮਾਧੀ ਸਥਲ ਉਤੇ ਸ਼ਰਧਾਂਜਲੀ ਭੇਂਟ ਕਰਨ ਸਮੇਂ ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਸਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।

 Punjab CM announces Rs 50 lakhs for upkeep & maintenance of Bhagat Singh memorialPunjab CM announces Rs 50 lakhs for upkeep & maintenance of Bhagat Singh memorial

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦੇ ਆਜ਼ਮ ਨੂੰ ਅਕੀਦਤ ਭੇਂਟ ਕਰਦਿਆਂ ਲੋਕਾਂ ਨੂੰ ਇਸ ਧਰਤੀ ਦੇ ਜਾਏ ਮਹਾਨ ਸ਼ਹੀਦ ਦੇ ਨਕਸ਼ੇ ਕਦਮਾਂ ਉਤੇ ਚੱਲਦੇ ਹੋਏ ਸੇਧ ਲੈਣ ਦਾ ਸੱਦਾ ਦਿੱਤਾ। 

Rana KP SinghRana KP Singh

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਹਾਜ਼ਰ ਸਨ।

Preneet KaurPreneet Kaur

ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਡਾ ਅਮਰ ਸਿੰਘ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ, ਦਰਸ਼ਨ ਸਿੰਘ ਬਰਾੜ, ਸੁਰਿੰਦਰ ਡਾਵਰ, ਸੰਗਤ ਸਿੰਘ ਗਿਲਜੀਆਂ, ਡਾ. ਰਾਜ ਕੁਮਾਰ ਵੇਰਕਾ, ਡਾ. ਰਾਜ ਕੁਮਾਰ ਚੱਬੇਵਾਲ, ਸੁਰਜੀਤ ਸਿੰਘ ਧੀਮਾਨ, ਨੱਥੂ ਰਾਮ, ਦਲਵੀਰ ਸਿੰਘ ਗੋਲਡੀ, ਅਮਰੀਕ ਸਿੰਘ ਢਿੱਲੋਂ, ਡਾ ਹਰਜੋਤ ਕਮਲ,

ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀ.ਪੀ., ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਪ੍ਰਗਟ ਸਿੰਘ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਅੰਗਦ ਸਿੰਘ ਸੈਣੀ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਇੰਦੂ ਬਾਲਾ, ਸੁਨੀਲ ਦੱਤੀ, ਰਾਜਿੰਦਰ ਬੇਰੀ, ਸੁਖਵਿੰਦਰ ਸਿੰਘ ਡੈਨੀ, ਫਤਿਹਜੰਗ ਸਿੰਘ ਬਾਜਵਾ, ਸਤਕਾਰ ਕੌਰ, ਚੌਧਰੀ ਸੁਰਿੰਦਰ ਸਿੰਘ, ਦਰਸ਼ਨ ਲਾਲ ਮੰਗੂਪੁਰ,

ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਬਰਿੰਦਰਮੀਤ ਸਿੰਘ ਪਾਹੜਾ, ਲਖਵੀਰ ਸਿੰਘ ਲੱਖਾ, ਅਵਤਾਰ ਸਿੰਘ ਹੈਨਰੀ, ਸੁਸ਼ੀਲ ਕੁਮਾਰ ਰਿੰਕੂ, ਸੁਖਪਾਲ ਸਿੰਘ ਭੁੱਲਰ, ਕੁਲਦੀਪ ਸਿੰਘ ਵੈਦ, ਸੰਜੀਵ ਤਲਵਾੜ, ਡਾ. ਧਰਮਵੀਰ ਅਗਨੀਹੋਤਰੀ, ਜੋਗਿੰਦਰ ਲਾਲ, ਸੁਖਜੀਤ ਸਿੰਘ ਲੋਹਗੜ, ਦਵਿੰਦਰ ਸਿੰਘ ਘੁਬਾਇਆ ਅਤੇ ਬਲਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement