ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ-ਢਾਡੀ ਸਭਾ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Published : Sep 28, 2020, 1:12 am IST
Updated : Sep 28, 2020, 1:12 am IST
SHARE ARTICLE
image
image

ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ-ਢਾਡੀ ਸਭਾ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਨਵੀਂ ਦਿੱਲੀ, 27 ਸਤੰਬਰ (ਸੁਖਰਾਜ ਸਿੰਘ): ਇਥੇ ਦੇ ਇਤਿਹਾਸਕ ਗੁਰਦਵਰਾ ਬੰਗਲਾ ਸਾਹਿਬ ਵਿਖੇ ਸਮੂੰਹ ਹਜ਼ੂਰੀ ਰਾਗੀ-ਢਾਡੀ ਸਭਾ ਦੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਗਏ। ਜਿਨ੍ਹਾਂ ਦੀ ਸਮਾਪਤੀ ਮੌਕੇ ਹੋਏ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ।
ਇਸ ਮੌਕੇ ਗੁਰਦਵਾਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਸਾਰੀਆਂ ਨੇ ਮਿਲ ਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ. ਸਿਰਸਾ ਤੇ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਰਾਗੀ ਸਿੰਘਾਂ ਤੇ ਢਾਡੀ ਸਿੰਘਾਂ ਨੇ ਸਰਬੱਤ ਦੇ ਭਲੇ ਲਈ ਇਹ ਬਹੁਤ ਵਧੀਆਂ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਗੁਰਬਾਣੀ ਸਰਵਣ ਕਰਨ ਨਾਲ ਮਨੁੱਖ ਦਾ ਜੀਵਨ ਸਫਲਾ ਹੁੰਦਾ ਹੈ। ਉਨ੍ਹਾਂ ਨੇ ਹੋਰ ਨੌਜਵਾਨਾਂ ਨੂੰ ਵੀ ਇਨ੍ਹਾਂ ਗੁਰਸਿੱਖ ਨੌਜਵਾਨਾਂ ਤੋਂ ਸੇਧ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਰਾਗੀ ਤੇ ਢਾਡੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ ਤੇ ਇਨ੍ਹਾਂ ਵੱਲੋਂ ਗੁਰਬਾਣੀ ਕੀਰਤਨ ਤੇ ਵਾਰਾਂ ਦੇ ਗਾਇਨ ਨਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਥੋੜੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਗੁਰਬਾਣੀ ਦੇ ਰਸਭਿੰਨੇ ਕੀਰਤਨ ਵਾਸਤੇ ਇਹ ਸੇਵਾ ਰਾਗੀ ਸਿੰਘਾਂ ਤੇ ਢਾਡੀ ਸਿੰਘਾਂ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵੱਲੋਂ ਬੇਹਤਰੀਨ ਯੋਗਦਾਨ ਪਾਇਆ ਜਾ ਰਿਹਾ ਹੈਇਸ ਮੌਕੇ ਰਾਗੀ ਤੇ ਢਾਡੀ ਸਿੰਘਾਂ ਦੀ ਕਮੇਟੀ ਦੇ ਮੈਂਬਰਾਂ ਨੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਗਿਆਨੀ ਰਣਜੀਤ ਸਿੰਘ ਹੁਰਾਂ ਦਾ ਧਨਵਾਦ ਕੀਤਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement