ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਭਾਵੇਂ 10 ਸਾਲ ਲੱਗ ਜਾਣ ਪਰ ਸੰਘਰਸ਼ ਜਾਰੀ ਰਹੇਗਾ
Published : Sep 28, 2021, 6:46 am IST
Updated : Sep 28, 2021, 6:46 am IST
SHARE ARTICLE
image
image

ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਭਾਵੇਂ 10 ਸਾਲ ਲੱਗ ਜਾਣ ਪਰ ਸੰਘਰਸ਼ ਜਾਰੀ ਰਹੇਗਾ

ਨਵੀਂ ਦਿੱਲੀ, 27 ਸਤੰਬਰ : ਭਾਰਤ ਬੰਦ ਕਾਰਨ ਸੜਕਾਂ 'ਤੇ ਭਾਰੀ ਜਾਮ ਦੇਖਣ ਨੂੰ  ਮਿਲਿਆ | ਇਸ ਦੌਰਾਨ ਦਿੱਲੀ ਗੁਰੂਗ੍ਰਾਮ ਬਾਰਡਰ 'ਤੇ ਕਾਰਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ  ਮਿਲਿਆਂ | ਦਿੱਲੀ ਐਨਸੀਆਰ ਤੋਂ ਇਲਾਵਾ ਦੇਸ਼ ਦੇ ਕਈ ਸੂਬਿਆਂ ਵਿਚ ਇਸ ਤਰ੍ਹਾਂ ਦੇ ਹਾਲਾਤ ਬਣੇ ਰਹੇ | 
ਇਸ ਸਬੰਧੀ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ  ਸਵਾਲ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ  ਪਰੇਸ਼ਾਨੀ ਨਾ ਹੋਵੇ, ਇਸੇ ਲਈ ਹੀ ਇਸ ਦੀ ਜਾਣਕਾਰੀ ਪਹਿਲਾਂ ਦਿਤੀ ਗਈ ਸੀ | ਅਸੀਂ ਲੋਕਾਂ ਨੂੰ  ਸੁਚੇਤ ਕੀਤਾ ਸੀ ਕਿ ਤੁਸੀਂ ਪਰੇਸ਼ਾਨ ਹੋ ਸਕਦੇ ਹੋ | 
ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲੋਕਾਂ ਨੂੰ  ਅਪੀਲ ਕੀਤੀ ਸੀ ਕਿ ਤੁਸੀਂ ਲੰਚ ਤੋਂ ਬਾਅਦ ਘਰਾਂ ਤੋਂ ਬਾਹਰ ਨਿਕਲੋ ਪਰ ਸਾਡੀ ਗੱਲ 'ਤੇ ਕਿਸੇ ਨੇ ਧਿਆਨ ਨਹੀਂ ਦਿਤਾ | 
ਉਨ੍ਹਾਂ ਕਿਹਾ ਕਿ ਅੰਦੋਲਨ ਉਦੋਂ ਤਕ ਜਾਰੀ ਰੱਖਾਂਗੇ ਜਦੋਂ ਤਕ ਕਾਨੂੰਨ ਵਾਪਸ ਨਹੀਂ ਲਏ ਜਾਣਗੇ | ਚਾਹੇ ਇਸ ਦੇ ਲਈ 10 ਸਾਲਾਂ ਦਾ ਸਮਾਂ ਲੱਗ ਜਾਵੇ | 
ਇਸ ਤੋਂ ਇਲਾਵਾ ਕਿਸਾਨ ਆਗੂ ਨੇ ਟਵੀਟ ਕਰਦਿਆਂ ਕਿਹਾ,''ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ  ਦੇਸ਼ ਭਰ 'ਚ ਬੇਮਿਸਾਲ ਸਮਰਥਨ ਮਿਲਿਆ | ਨਾਗਰਿਕਾਂ ਨੂੰ  ਹੋਈ ਪਰੇਸ਼ਾਨੀਆਂ ਲਈ ਅਸੀਂ ਮੁਆਫੀ ਚਾਹੁੰਦੇ ਹਾਂ ਪਰ ਕਿਸਾਨ ਵੀ 10 


 ਮਹੀਨਿਆਂ ਤੋਂ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ |  ਕਿਸਾਨਾਂ ਵਲੋਂ ਐਮਰਜੈਂਸੀ ਵਾਹਨਾਂ ਨੂੰ  ਕੱਢਣ ਅਤੇ ਯਾਤਰੀਆਂ ਲਈ ਪਾਣੀ, ਚਾਹ ਅਤੇ ਦੁੱਧ ਦੇ ਬਿਹਤਰ ਪ੍ਰਬੰਧ ਕੀਤੇ ਗਏ ਹਨ |'' (ਪੀਟੀਆਈ)

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement