
ਸੂਬੇ ਦੀ ਬਦਕਿਸਮਤੀ ਹੈ ਕਿ ਪੰਜਾਬ ਕਾਂਗਰਸ ਨੂੰ ਹਰ ਫੈਸਲੇ ਲਈ ਦਿੱਲੀ ਦਰਬਾਰ ਵਿਚ ਹਾਜ਼ਰ ਹੋਣਾ ਪੈਂਦਾ ਹੈ।
ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਬਦਕਿਸਮਤੀ ਹੈ ਕਿ ਪੰਜਾਬ ਕਾਂਗਰਸ ਨੂੰ ਹਰ ਫੈਸਲੇ ਲਈ ਦਿੱਲੀ ਦਰਬਾਰ ਵਿਚ ਹਾਜ਼ਰ ਹੋਣਾ ਪੈਂਦਾ ਹੈ। ਕਾਂਗਰਸੀ ਆਗੂਆਂ ਨੇ ਦਾਗੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਣਾ ਗੁਰਜੀਤ ਨੂੰ ਕੈਬਨਿਟ ਮੰਤਰੀ ਨਿਯੁਕਤ ਕਰਕੇ ਕਾਂਗਰਸ ਨੇ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਰਾਜ ਦੇ ਲੋਕਾਂ ਦੀ ਨੈਤਿਕਤਾ ਅਤੇ ਸੰਵੇਦਨਸ਼ੀਲਤਾ ਦੀ ਕੋਈ ਪਰਵਾਹ ਨਹੀਂ ਹੈ।
Rana Gurjeet Singh
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਦੇ ਇੱਕ ਵਰਗ ਨੇ ਹਾਈ ਕਮਾਂਡ ਨੂੰ ਲਿਖਿਆ ਸੀ ਕਿ ਰਾਣਾ ਗੁਰਜੀਤ ਨੂੰ ਮੰਤਰੀ ਵਜੋਂ ਨਿਯੁਕਤ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਉਹਨਾਂ ਦਾ ਨਾਮ ਇੱਕ ਘੁਟਾਲੇ ਵਿਚ ਸ਼ਾਮਲ ਸੀ ਅਤੇ ਸਾਫ਼ ਅਕਸ ਵਾਲੇ ਕਾਂਗਰਸੀ ਵਿਅਕਤੀ ਨੂੰ ਮੰਤਰੀ ਮੰਡਲ ਵਿਚ ਥਾਂ ਦਿੱਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਕਾਂਗਰਸ ਹਾਈਕਮਾਂਡ, ਜੋ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰ ਰਹੀ ਹੈ, ਉਸ ਨੇ ਅੱਗੇ ਵਧ ਕੇ ਰਾਣਾ ਗੁਰਜੀਤ ਨੂੰ ਮੰਤਰੀ ਬਣਾ ਦਿੱਤਾ।