ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ- ਚੰਨੀ ਨੇ ਲਿਆ ਹਲਫ਼
Published : Sep 28, 2021, 3:46 pm IST
Updated : Sep 28, 2021, 3:46 pm IST
SHARE ARTICLE
CM Charanjit Singh Channi
CM Charanjit Singh Channi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

 

ਖਟਕੜ ਕਲਾਂ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਣ ਕੀਤਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕੰਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਅਤੇ ਸੋਚ ਮੁਤਾਬਕ ਹੋਵੇਗਾ। ਮੁੱਖ ਮੰਤਰੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਨਾਲ ਮੌਜੂਦ ਸਨ।

ਹੋਰ ਵੀ ਪੜ੍ਹੋ: BIG BREAKING: ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂਂ ਦਿੱਤਾ ਅਸਤੀਫ਼ਾ

PHOTOPHOTO

ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਵਿਖੇ ਵੀ ਪਹੁੰਚੇ ਸਨ। ਮਹਾਨ ਸ਼ਹੀਦ ਦੇ ਘਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਜੱਦੀ ਘਰ ਦੇ ਪ੍ਰਵੇਸ਼ ਦੁਆਰ ’ਤੇ ਸਿਰ ਝੁਕਾ ਕੇ ਸਿਜਦਾ ਕੀਤਾ। ਸ਼ਹੀਦ-ਏ-ਆਜ਼ਮ ਦੇ ਜੱਦੀ ਘਰ ਵਿਖੇ ਵਿਜ਼ਟਰ ਬੁੱਕ ਵਿਚ ਮੁੱਖ ਮੰਤਰੀ ਨੇ ਭਾਵੁਕ ਸੁਨੇਹਾ ਦਰਜ ਕਰਦਿਆਂ ਲਿਖਿਆ, "ਧੰਨ ਹੈ ਇਹ ਥਾਂ ਜਿਸ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵਰਗਾ ਨੇਤਾ ਪੈਦਾ ਕੀਤਾ। ਇਸ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕਿ ਮੈਨੂੰ ਬੇਹੱਦ ਖੁਸ਼ੀ ਹੋਈ। ਮੈਂ ਇਹ ਹਲਫ਼ ਲੈਂਦਾਂ ਹਾਂ ਕਿ ਬਤੌਰ ਮੁੱਖ ਮੰਤਰੀ ਮੈਂ ਹਰ ਕੰਮ ਇਸ ਸੋਚ ਨਾਲ ਕਰਾਂਗਾ ਕਿ ਸ. ਭਗਤ ਸਿੰਘ ਮੈਨੂੰ ਦੇਖ ਰਿਹਾ ਹੈ।"

ਹੋਰ ਵੀ ਪੜ੍ਹੋ: ਦਰਦਨਾਕ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ’ਚ ਰਿਸ਼ਤੇਦਾਰ ਨੇ ਕੀਤਾ 8 ਸਾਲਾ ਬੱਚੀ ਦਾ ਕਤਲ, ਹੋਇਆ ਫ਼ਰਾਰ

PHOTOPHOTO

ਮੁੱਖ ਮੰਤਰੀ ਨੇ ਆਪਣੀ ਫੇਰੀ ਦੌਰਾਨ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਕੌਮੀ ਆਜ਼ਾਦੀ ਸੰਘਰਸ਼ ਖ਼ਾਤਰ ਆਪਣਾ ਜੀਵਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਕੇ ਉਹ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਨ। ਚੰਨੀ ਨੇ ਕਿਹਾ ਕਿ ਉਹ ਸ਼ਹੀਦ-ਏ-ਆਜ਼ਮ ਦੇ ਸੁਪਨੇ ਸਾਕਾਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਚੰਨੀ ਨੇ ਕਿਹਾ ਕਿ ਦੇਸ਼ ਹਮੇਸ਼ਾ ਹੀ ਮਹਾਨ ਸ਼ਹੀਦ ਦਾ ਰਿਣੀ ਰਹੇਗਾ, ਜਿਨ੍ਹਾਂ ਨੇ ਮੁਲਕ ਨੂੰ ਬਰਤਾਨਵੀ ਸਾਮਰਾਜ ਦੇ ਚੁੰਗਲ ਵਿਚੋਂ ਆਜ਼ਾਦ ਕਰਵਾਉਣ ਲਈ 23 ਵਰ੍ਹਿਆਂ ਦੀ ਜਵਾਨ ਉਮਰ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਹੋਰ ਵੀ ਪੜ੍ਹੋ: ਦਿੱਲੀ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰ ਸਕਦੇ ਹਨ ਮੁਲਾਕਾਤ

PHOTOPHOTO

ਮੁੱਖ ਮੰਤਰੀ ਨੇ ਕਿਹਾ ਕਿ ਜਵਾਨ ਉਮਰ ਵਿਚ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ, ਜਿਸ ਸਦਕਾ ਦੇਸ਼ ਨੂੰ ਆਜ਼ਾਦੀ ਹਾਸਲ ਹੋਈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਸਦਾ ਹੀ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ। ਚੰਨੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ ਤਾਂ ਕਿ ਭਾਰਤ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਮੁਲਕ ਬਣਾਇਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਅਤੇ ਖੇਡ ਕਲੱਬਾਂ ਨੂੰ 31 ਖੇਡ ਕਿੱਟਾਂ ਵੀ ਵੰਡੀਆਂ।

ਹੋਰ ਵੀ ਪੜ੍ਹੋ: ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ 

PHOTOPHOTO

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਮਰਹੂਮ ਕਿਸ਼ਨ ਸਿੰਘ ਦੀ ਸਮਾਧੀ ਸਥਲ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਦੇ ਰਿਸ਼ਤੇਦਾਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਸ. ਸਤਵਿੰਦਰ ਸਿੰਘ ਅਤੇ ਸ. ਹਰਜੀਵਨ ਸਿੰਘ ਗਿੱਲ, ਸ਼ਹੀਦ ਦੀ ਭੈਣ ਅਮਰ ਕੌਰ ਦੇ ਪੋਤਰੇ, ਭਰਾ ਮਰਹੂਮ ਕੁਲਤਾਰ ਸਿੰਘ ਦੇ ਪੁੱਤਰ ਸ. ਕਿਰਨਜੀਤ ਸਿੰਘ, ਭਰਾ ਮਰਹੂਮ ਕੁਲਬੀਰ ਸਿੰਘ ਦੀ ਨੂੰਹ ਤੇਜਵਿੰਦਰ ਕੌਰ ਸੰਧੂ, ਭਰਾ ਮਰਹੂਮ ਕੁਲਬੀਰ ਸਿੰਘ ਦੀ ਪੋਤਰੀ ਅਨੁਸ਼ ਪ੍ਰਿਆ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਤੋਂ ਅਸ਼ੋਕ ਥਾਪਰ ਅਤੇ ਵਿਸ਼ਾਲ ਨਾਇਰ ਸ਼ਾਮਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement