ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਚੀਮਾ
Published : Sep 28, 2021, 5:29 pm IST
Updated : Sep 28, 2021, 5:29 pm IST
SHARE ARTICLE
Harpal Singh Cheema
Harpal Singh Cheema

ਦਿਓਲ ਦੀ ਨਿਯੁਕਤੀ ’ਤੇ ਮੁੱਖ ਮੰਤਰੀ ਚੰਨੀ ਨੂੰ ਆੜੇ ਹੱਥੀਂ ਲਿਆ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਲੀ ਚਿਹਰਾ ਐਨਾ ਜਲਦੀ ਨੰਗਾ ਹੋ ਜਾਵੇਗਾ ਕਿ ਸੰਵੇਦਨਸ਼ੀਲ ਮਾਮਲਿਆਂ ’ਚੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਬਾਦਲ  ਪਰਿਵਾਰ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੀ ਦੋ ਕਦਮ ਅੱਗੇ ਜਾਣਗੇ। ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਬੱਜਰ ਗਲਤੀ ਤੁਰੰਤ ਸੁਧਾਰਨ ਦੀ ਅਪੀਲ ਕਰਦਿਆਂ ਏ.ਪੀ.ਐਸ ਦਿਓਲ ਨੂੰ ਏ.ਜੀ. ਦੇ ਅਹੁਦੇ ਤੋਂ ਤੁਰੰਤ ਹਟਾਉਣਾ ਚਾਹੀਦਾ ਹੈ।

 

 

Harpal Singh CheemaHarpal Singh Cheema

 

ਚੀਮਾ ਨੇ ਨਾਲ ਹੀ ਚਿਤਾਵਨੀ ਦਿੱਤੀ ਜੇਕਰ 10 ਦਿਨਾਂ ਦੇ ਅੰਦਰ- ਅੰਦਰ ਚੰਨੀ ਸਰਕਾਰ ਨੇ ਏ.ਪੀ.ਐਸ ਦਿਓਲ ਨੂੰ ਅਹੁਦੇ ਤੋਂ ਨਾ ਹਟਾਇਆ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਫ਼ੈਸਲਾਕੁੰਨ ਸੰਘਰਸ਼ ਕਰੇਗੀ, ਕਿਉਂਕਿ ਇਹ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ। ਮੰਗਲਵਾਰ ਨੂੰ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਦੋਆ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਇੱਥੇ ਪਾਰਟੀ ਮੁੱਖ ਦਫ਼ਤਰ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਏ.ਪੀ.ਐਸ ਦਿਓਲ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਲਈ ਸੀਨੀਅਰ ਵਕੀਲ ਵਜੋਂ ਪੈਰਵੀ ਦੇ ਦਸਤਾਵੇਜ਼ ਦਿਖਾਏ।

 

Punjab Chief Minister Charanjit Singh ChanniPunjab Chief Minister Charanjit Singh Channi

 

ਚੀਮਾ ਨੇ ਕਿਹਾ ਕਿ ਏ.ਪੀ.ਐਸ ਦਿਓਲ ਨੇ ਸਿਰਫ਼ ਸੈਣੀ ਹੀ ਨਹੀਂ , ਸਗੋਂ ਹੋਰ ਦੋਸ਼ੀਆਂ ਦੇ ਕੇਸ ਵੀ ਏ.ਪੀ.ਐਸ ਦਿਓਲ ਹੀ ਲੜ ਰਹੇ ਹਨ। ਫਿਰ ਏ.ਪੀ.ਐਸ ਦਿਓਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੜੇ ਜਾ ਰਹੇ ਸੰਵੇਦਨਸ਼ੀਲ ਕੇਸਾਂ ਵਿਚੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ? ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਾਦਲ ਪਰਿਵਾਰ ਅਤੇ ਸੁਮੇਧ ਸੈਣੀ ਨਾਲ ਮਿਲ ਕੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦਿਵਾਇਆ,  ਹੁਣ ਚੰਨੀ ਨੇ ਸਾਰੀਆਂ ਹੱਦਾਂ ਟੱਪਦਿਆਂ ਸੁਮੇਧ ਸੈਣੀ ਦੇ ਵਕੀਲ ਨੂੰ ਹੀ ਐਡਵੋਕੇਟ ਜਨਰਲ ਬਣਾ ਦਿੱਤਾ ਹੈ।

 

Amarinder SinghAmarinder Singh

 

ਚੀਮਾ ਨੇ ਕਿਹਾ, ‘‘ਇਹ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ। ਇੰਝ ਲੱਗਦਾ ਹੈ ਜਿਵੇਂ ਬਾਦਲਾਂ ਅਤੇ ਸੈਣੀ ਨੇ ਸਾਰੀ ਸਰਕਾਰੀ ਮਸ਼ੀਨਰੀ ਆਪਣੇ ਹੱਥ ’ਚ ਲੈ ਰੱਖੀ ਹੈ। ਨਤੀਜਣ ਚੰਨੀ ਵੀ ਕੈਪਟਨ ਦੇ ਰਾਹ ਤੁਰ ਪਏ ਹਨ।’’ ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਕੋਲੋਂ ਇਹ ਉਮੀਦ ਹਰਗਿਜ਼ ਨਹੀਂ ਸੀ। ਬਰਗਾੜੀ ਤੇ ਬਹਿਬਲ ਕਲਾਂ ਬਾਰੇ ਇਨਸਾਫ਼ ਦੀ ਆਸ ਬੱਝੀ ਸੀ, ਪ੍ਰੰਤੂ ਚੰਨੀ ਸਰਕਾਰ ਵੱਲੋਂ  ਏ.ਪੀ.ਐਸ ਦਿਓਲ ਬਾਰੇ ਲਏ ਫ਼ੈਸਲੇ ਨੇ ਦੁਬਾਰਾ ਫਿਰ ਪਾਣੀ ਫੇਰ ਦਿੱਤਾ।

 

 

Captain Amarinder SinghCaptain Amarinder Singh

 

‘ਆਪ’ ਆਗੂ ਨੇ ਕਿਹਾ ਜਸਟਿਸ ਰਣਜੀਤ ਸਿੰਘ ਅਤੇ ਜਸਟਿਸ ਜੋਰਾ ਸਿੰਘ ਵੱਲੋਂ ਜਿਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ -ਕੋਟਕਪੂਰਾ ਗੋਲੀ ਕਾਂਡ ’ਚ ਕਥਿਤ ਦੋਸ਼ੀ ਠਹਿਰਾਇਆ ਗਿਆ ਹੋਵੇ, ਉਨ੍ਹਾਂ ਦੋਸ਼ੀਆਂ ਦੇ ਵਕੀਲ ਨੂੰ ਸਰਕਾਰ ਆਪਣਾ ਐਡਵੋਕੇਟ ਜਨਰਲ ਲਾਉਣ ਦੀ ਸੋਚ ਵੀ ਕਿਵੇਂ ਸਕਦੀ ਹੈ? ਕਾਨੂੰਨੀ ਨੈਤਿਕਤਾ ਵੀ ਇਸ ਗੱਲ ਦੀ ਇਜਾਜ਼ਤ ਨਹੀਂ ਦਿੰਦੀ ਕਿ ਪਹਿਲਾਂ ਦੋਸ਼ੀਆਂ ਵੱਲੋਂ ਕੇਸ ਲੜ ਰਿਹਾ ਵਕੀਲ ਬਾਅਦ ਵਿੱਚ ਉਸ ਦੋਸ਼ੀ ਖ਼ਿਲਾਫ਼ ਸਰਕਾਰ ਵੱਲੋਂ ਲੜ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਦਿਓਲ ਦੀ ਨਿਯੁਕਤੀ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਇਸ ਬਾਰੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement