ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ 
Published : Sep 28, 2021, 12:45 pm IST
Updated : Sep 28, 2021, 12:45 pm IST
SHARE ARTICLE
Arvind Kejriwal
Arvind Kejriwal

ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ 2 ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਬਾਰੇ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਅਤੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਚਰਚਾ ਕਰਨਗੇ।

Photo

ਇਸ ਤੋਂ ਬਾਅਦ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸਬੰਧੀ ਅਗਲੀ ਗਾਰੰਟੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ 26 ਸਤੰਬਰ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਦੇ ਬਦਲੇ ਸਿਆਸੀ ਮਾਹੌਲ ਕਾਰਨ ਉਨ੍ਹਾਂ ਨੇ ਆਪਣਾ ਦੌਰਾ ਕੁੱਝ ਦਿਨਾਂ ਲਈ ਟਾਲ ਦਿੱਤਾ ਸੀ। ਇਸ ਤੋਂ ਪਹਿਲਾਂ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਪੰਜਾਬ ਭਰ ਦੇ ਲੋਕਾਂ ਨੂੰ ਬਿਜਲੀ ਦੇ ਮਾਮਲੇ 'ਚ ਗਾਰੰਟੀ ਦੇ ਚੁੱਕੇ ਹਨ। ਹੁਣ ਇਸ ਵਾਰ ਉਨ੍ਹਾਂ ਵੱਲੋਂ ਅਗਲੀ ਗਾਰੰਟੀ ਦਾ ਐਲਾਨ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement