PM ਮੋਦੀ ਪੇਸ਼ ਕਰਨਗੇ 35 ਫਸਲਾਂ ਦੀਆਂ ਕਿਸਮਾਂ, ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨਾਲ ਕਰਨਗੇ ਗੱਲਬਾਤ
Published : Sep 28, 2021, 9:18 am IST
Updated : Sep 28, 2021, 9:18 am IST
SHARE ARTICLE
PM Narendra Modi to Launch 35 Crop Varieties with Special Traits
PM Narendra Modi to Launch 35 Crop Varieties with Special Traits

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 35 ਫਸਲਾਂ ਦੀਆਂ ਖ਼ਾਸ ਕਿਸਮਾਂ ਦੇਸ਼ ਨੂੰ ਸਮਰਪਿਤ ਕਰਨਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 35 ਫਸਲਾਂ ਦੀਆਂ ਖ਼ਾਸ ਕਿਸਮਾਂ ਦੇਸ਼ ਨੂੰ ਸਮਰਪਿਤ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਇਹਨਾਂ ਕਿਸਮਾਂ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਨੇ ਕਾਫੀ ਖੋਜ ਤੋਂ ਬਾਅਦ ਤਿਆਰ ਕੀਤਾ ਹੈ। ਇਹਨਾਂ ਜ਼ਰੀਏ ਜਲਵਾਯੂ ਪਰਿਵਰਤਨ ਅਤੇ ਕੁਪੋਸ਼ਣ ਦੇ ਪ੍ਰਭਾਵਾਂ ਨੂੰ ਘੱਟ ਕੀਤਾ ਜਾਵੇਗਾ।

Narendra Modi Narendra Modi

ਹੋਰ ਪੜ੍ਹੋ: ਘੁਡਾਣੀ ਕਲਾਂ ਵਿਖੇ ਸੰਗਤਾਂ ਨੇ ਛੇਵੀਂ ਪਾਤਸ਼ਾਹੀ ਦਾ 52 ਕਲੀਆਂਵਾਲਾ ਚੋਲਾ ਸਾਹਿਬ ਦੇਣ ਤੋਂ ਕੀਤੀ ਨਾਂਹ

ਪੀਐਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਹੈ ਕਿ ਉਹ ਮਿਹਨਤੀ ਕਿਸਾਨਾਂ ਨਾਲ ਗੱਲਬਾਤ ਵੀ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਜਿਹੜੀਆਂ ਫਸਲਾਂ ਦੇਣ ਜਾ ਰਹੇ ਹਨ, ਉਹਨਾਂ ਵਿਚ ਛੋਲਿਆਂ ਦੀ ਅਜਿਹੀ ਫਸਲ ਵੀ ਹੈ ਜੋ ਸੋਕੇ ਦੀ ਮਾਰ ਸਹਿ ਸਕਦੀ ਹੈ।

PM modiPM modi

ਹੋਰ ਪੜ੍ਹੋ: ਸੁਮੇਧ ਸੈਣੀ ਦੇ ਵਕੀਲ ਨੂੰ AG ਬਣਾਉਣ ’ਤੇ ਬਹਿਬਲ ਕਲਾਂ ਗੋਲੀਕਾਂਡ ਪੀੜਤ ਪਰਿਵਾਰ ਨੇ ਪ੍ਰਗਟਾਇਆ ਇਤਰਾਜ਼

ਇਸ ਦੇ ਨਾਲ ਹੀ ਇਮਿਊਨਿਟੀ ਵਾਲੇ ਚੌਲ ਵੀ ਤਿਆਰ ਕੀਤੇ ਗਏ ਹਨ। ਉੱਥੇ ਹੀ ਬਾਜਰੇ ਅਤੇ ਮੱਕੀ ਵਰਗੀਆਂ ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ ਵੀ ਸ਼ਾਮਲ ਹਨ।ਕਿਸਾਨਾਂ ਨਾਲ ਸਬੰਧਤ ਇਸ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓਟਿਕ ਸਟ੍ਰੈਸ ਮੈਨੇਜਮੈਂਟ ਰਾਏਪੁਰ ਦੇ ਕੈਂਪਸ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀਆਂ ਨੂੰ ਗ੍ਰੀਨ ਕੈਂਪਸ ਅਵਾਰਡ ਵੀ ਦਿੱਤੇ ਜਾਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement