ਪੁਲਿਸ ਭਰਤੀ ਪ੍ਰੀਖਿਆ ਵਿਚ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਵੇ ਪੰਜਾਬ ਸਰਕਾਰ : ਮੀਤ
Published : Sep 28, 2021, 12:29 am IST
Updated : Sep 28, 2021, 12:29 am IST
SHARE ARTICLE
image
image

ਪੁਲਿਸ ਭਰਤੀ ਪ੍ਰੀਖਿਆ ਵਿਚ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਵੇ ਪੰਜਾਬ ਸਰਕਾਰ : ਮੀਤ ਹੇਅਰ

ਐਸ.ਏ.ਐਸ. ਨਗਰ, 27 ਸਤੰਬਰ (ਨਰਿੰਦਰ ਸਿੰਘ ਝਾਂਮਪੁਰ) : ਆਮ ਆਦਮੀ ਪਾਰਟੀ ਪੰਜਾਬ ਨੇ ਹਾਲ ਵਿਚ ਹੋਈ ਪੁਲਿਸ ਭਰਤੀ ਪਰੀਖਿਆ (ਸਬ ਇੰਸਪੈਕਟਰਾਂ ਲਈ ) ਵਿਚ ਹਾਈਟੈੱਕ ਧੋਖਾਧੜੀ ਮਾਮਲੇ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 
ਆਪ ਦੇ ਵਿਧਾਇਕ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਤੋਂ ਪਿਛਲੇ ਮਹੀਨੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤ ਪਰੀਖਿਆ ਦੌਰਾਨ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ, ਜਿਸ ਵਿਚ ਛੇ ਲੋਕਾਂ ਨੂੰ ਨਕਲ ਚ ਸ਼ਾਮਲ ਹੋਣ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਹੈ ।ਮੀਤ ਹੇਅਰ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਹਾਈਕੋਰਟ ਦੇ ਮੌਜੂਦਾ ਜਸਟਿਸ ਦੀ ਅਗਵਾਈ ਵਿਚ ਸਮਾਂਬੱਧ ਜਾਂਚ ਕਰਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੂੰ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਦੀ ਭਰਤੀ ਕਰਨੀ ਚਾਹੀਦੀ ਹੈ । ਕਈ ਧੋਖੇਬਾਜ਼ ਅਤੇ ਦਲਾਲ ਬਿਨਾ ਕਿਸੇ ਡਰ ਦੇ ਲੱਗੇ ਹੋਏ ਹਨ , ਜਿਹੜੇ ਭੋਲੇ ਭਾਲੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰੀਖਿਆ ਵਿਚ ਅੜਿੱਕਾ ਪਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement