ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ
Published : Sep 28, 2022, 12:34 am IST
Updated : Sep 28, 2022, 12:34 am IST
SHARE ARTICLE
image
image

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ- ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

 

ਦੇਸ਼ ਵਿਦੇਸ਼ ਦੇ ਸੈਲਾਨੀਆਂ ਦੀ ਆਮਦ ਵਿਚ ਹੋਵੇਗਾ ਭਾਰੀ ਵਾਧਾ

ਚੰਡੀਗੜ, 27 ਸਤੰਬਰ (ਭੁੱਲਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ  ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ  ਦਰਸਾਉਂਦੀਆਂ ਇਮਾਰਤਾਂ ਅਤੇ ਅਜਾਇਬਘਰਾਂ ਨੂੰ  ਵਿਖਾਉਣ ਲਈ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ  ਵਧ ਤੋਂ ਵਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸੀਲ ਹੈ | ਅੱਜ ਚੰਡੀਗੜ ਵਿਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਨੇ ਵਿਰਾਸਤ-ਏ-ਖਾਲਸਾ  ਅਤੇ ਦਾਸਤਾਨ - ਏ-ਸਹਾਦਤ ਲਈ ਈ-ਬੁਕਿੰਗ ਸੁਵਿਧਾ ਦੀ ਸੁਰੂਆਤ ਕੀਤੀ  |
ਸੈਰ ਸਪਾਟਾ ਦਿਵਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਮਾਜਿਕ-ਸਭਿਆਚਾਰ ਨੂੰ  ਵਧਾਉਣ, ਰੁਜਗਾਰ ਪੈਦਾ ਕਰਨ, ਦੇਸ ਦੀ ਆਰਥਿਕਤਾ ਨੂੰ  ਚਲਾਉਣ ਵਿੱਚ ਸੈਰ-ਸਪਾਟਾ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ  ਦਰਸਾਉਣ ਲਈ ਅੱਜ ਦੇ ਦਿਨ ਨੂੰ  ਵਿਸਵ ਭਰ ਵਿੱਚ ਵਿਆਪਕ ਤੌਰ ਵਿਸਵ ਸੈਰ-ਸਪਾਟਾ ਦਿਵਸ ਮਨਾਇਆ ਜਾ ਰਿਹਾ ਹੈ |
ਮੰਤਰੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਸਥਿਤ ਅਜਾਇਬ ਘਰ ਵਿਰਾਸਤ-ਏ-ਖਾਲਸਾ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਅਮੀਰ ਵਿਰਸੇ ਦੇ ਭੰਡਾਰ ਨੂੰ  ਦਰਸਾਉਂਦਾ ਹੈ ਤਾਂ ਜੋ ਸਮੁੱਚੀ ਮਨੁੱਖਤਾ ਲਈ ਮਹਾਨ ਗੁਰੂਆਂ ਦੇ ਸਦੀਵੀ ਸੰਦੇਸਾਂ ਅਤੇ ਗੁਰੂਆਂ ਦੇ ਦਰਸਨ ਨਾਲ ਸੈਲਾਨੀਆਂ ਨੂੰ  ਪ੍ਰੇਰਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਦੀ ਦੇਸ਼ ਵਿਚ ਹੀ ਨਹੀ ਬਲਕਿ ਪੁਰੇ ਵਿਸ਼ਵ ਵਿਚ ਵੱਖਰੀ ਪਹਿਚਾਣ ਬਣ ਚੁੱਕੀ ਹੈ | ਉਨ੍ਹਾਂ ਨੂੰ  ਕਿਹਾ ਕਿ ਚਮਕੌਰ ਸਾਹਿਬ ਵਿਚ ਸਥਿਤ ਅਜਾਇਬ ਘਰ Tਦਾਸਤਾਨ-ਏ-ਸਹਾਦਤ ਥੀਮ ਪਾਰਕ'' ਹੈ ਜੋ ਕਿ ਪੰਜਾਬ ਸਿੱਖ ਧਰਮ ਵਲੋਂ ਕੀਤੀ ਕੁਰਬਾਨੀਆਂ ਨੂੰ  ਦਰਸਾਉਂਦਾ ਹੈ | ਇਸ ਮੌਕੇ ਮੰਤਰੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਦੇ ਵਿਭਾਗ ਦੇ ਅਧਿਾਰੀਆਂ ਨੂੰ  ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ  ਦੇਸ ਵਿਦੇਸ਼ ਦੇ ਸੈਲਾਨੀਆਂ ਨਾਲ ਸਾਂਝਾ ਕਰਨ ਲਈ ਮਾਡਰਨ ਤਕਨੀਕ ਦੀ ਵਰਤੋਂ ਤੇ ਜ਼ੋਰ ਦਿਤਾ |  
ਸੈਮੀਨਾਰ ਵਿਚ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਜ਼ ਸਿੰਘ, ਸੈਰ ਸਪਾਟਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾਂ ਤੋਂ ਇਲਾਵਾ ਟੁਰਇਜ਼ਮ ਇੰਡਸਟਰੀ ਨਾਲ ਜੁੜੇ ਉਘੇ ਪਤਵੰਤਿਆਂ ਵਿਸ਼ੇਸ  ਤੌਰ ਤੇ  ਹਾਜ਼ਰ ਸਨ |   

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement