ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ
Published : Sep 28, 2022, 2:53 pm IST
Updated : Sep 28, 2022, 2:53 pm IST
SHARE ARTICLE
Bhagwant Mann
Bhagwant Mann

ਹਰ ਜ਼ਿਲੇ ਵਿੱਚੋਂ 2 ਅਤੇ ਕੁੱਲ 46 ਯੁਵਕਾਂ ਨੂੰ ਮਿਲੇਗਾ ਪੁਰਸਕਾਰ, ਹਰੇਕ ਨੌਜਵਾਨ ਨੂੰ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਹਿਮ ਐਲਾਨ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਦਾ ਫੈਸਲਾਕੀਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਨੇ ਪੁਰਸਕਾਰ ਲਈ ਸੂਬੇ ਦੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ।

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਇਸ ਪੁਰਸਕਾਰ ਲਈ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਬਾਅਦ ਵਿਭਾਗ ਇਨ੍ਹਾਂ ਦੀ ਪੜਚੋਲ ਕਰਕੇ ਸਭ ਤੋਂ ਕਾਬਲ ਅਤੇ ਸਰਵੋਤਮ ਮੈਰਿਟ ਵਾਲੇ ਹਰ ਜ਼ਿਲੇ ਵਿੱਚੋਂ 2 ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਦੀ ਚੋਣ ਕੀਤੀ ਜਾਵੇਗੀ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਇਸ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ।

ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਸ਼ੁਰੂਆਤ 1985 ਵਿੱਚ ਕੀਤੀ ਗਈ ਸੀ ਪਰ ਇਹ ਐਵਾਰਡ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ। ਇਸ ਐਵਾਰਡ ਲਈ ਯੁਵਕ ਭਲਾਈ ਗਤੀਵਿਧੀਆਂ, ਐਨ.ਸੀ.ਸੀ., ਐਨ.ਐਸ.ਐਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement