ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ
Published : Sep 28, 2022, 7:04 pm IST
Updated : Sep 28, 2022, 7:04 pm IST
SHARE ARTICLE
CM Bhagwant Mann
CM Bhagwant Mann

ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ

 

ਹੁਸੈਨੀਵਾਲਾ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ।  ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਦਿੱਤੀ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਉਪਰਾਲੇ ਕਰਨੇ ਪੈਣਗੇ ਤਾਂ ਕਿ ਅਸੀਂ ਆਪਣੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸੋਚ ਸਨ ਅਤੇ ਸਾਨੂੰ ਉਨ੍ਹਾਂ ਦੀ ਸੋਚ ਉਤੇ ਚਲਦੇ ਹੋਏ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾ ਕੇ ਲੋਕਾਂ ਨੂੰ ਗੁਰਬਤ, ਭ੍ਰਿਸ਼ਟਾਚਾਰ ਅਤੇ ਸਮਾਜਿਕ ਕੁਰੀਤੀਆਂ ਤੋਂ ਵੀ ਮੁਕਤ ਹੋਣ ਦੇ ਸਪੁਨੇ ਸੰਜੋਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਮੁਲਕ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। 

ਇਸ ਮੌਕੇ ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਇੱਥੇ ਤਾਲੀਮ ਹਾਸਲ ਕਰ ਰਹੇ ਸਿੱਖਿਆਰਥੀਆਂ ਨੂੰ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement