ਮਾਨਸਾ ਪੁਲਿਸ ਦੇ ਹੱਥ ਲੱਗੀ ਸਫਲਤਾ, ਬੰਬੀਹਾ ਗੈਂਗ 'ਚ ਭਰਤੀ ਹੋਣ ਦੀ ਪੋਸਟ ਪਾਉਣ ਵਾਲੇ ਨੂੰ ਕੀਤਾ ਗ੍ਰਿਫਤਾਰ
Published : Sep 28, 2022, 11:02 am IST
Updated : Sep 28, 2022, 11:02 am IST
SHARE ARTICLE
photo
photo

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਦਮੇ 'ਚ ਸੀ ਨੌਜਵਾਨ

 

ਮਾਨਸਾ: ਮਾਨਸਾ ਪੁਲਿਸ ਨੇ ਪੰਜਾਬ ਵਿੱਚ ਗੈਂਗਸਟਰਾਂ ਦੀ ਆਨਲਾਈਨ ਭਰਤੀ ਕਰਵਾਉਣ ਵਾਲੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਪ੍ਰਸ਼ੰਸਕ ਹੈ। ਫੜਿਆ ਗਿਆ ਨੌਜਵਾਨ ਮਾਨਸਾ ਦਾ ਰਹਿਣ ਵਾਲਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਮਾਨਸਿਕ ਤੌਰ 'ਤੇ ਵੀ ਸਿੱਧੂ ਨਾਲ ਜੁੜਿਆ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਬੰਬੀਹਾ ਗੈਂਗ ਨੂੰ ਪਸੰਦ ਕਰਨ ਲੱਗ ਪਿਆ ਸੀ। ਇਸ ਦੌਰਾਨ ਉਕਤ ਨੌਜਵਾਨ ਨੇ ਬੰਬੀਹਾ ਗੈਂਗ ਦਾ ਨਾਂ ਲੈ ਕੇ ਫੇਸਬੁੱਕ ਅਤੇ ਇੰਸਟਾਗ੍ਰਾਮ ਆਦਿ 'ਤੇ ਆਪਣੇ ਫਾਲੋਅਰਸ ਦੀ ਗਿਣਤੀ ਵਧਾ ਦਿੱਤੀ। ਦੋਸ਼ੀ ਨੇ ਫੇਸਬੁੱਕ 'ਤੇ ਆਪਣਾ ਨੰਬਰ ਪਾ ਕੇ ਇਸ ਨੂੰ ਜਾਰੀ ਕੀਤਾ।
ਮੁਲਜ਼ਮ ਨੇ ਆਪਣਾ ਵਟਸਐਪ ਨੰਬਰ ਜਾਰੀ ਕਰਕੇ ਲਿਖਿਆ ਕਿ ਜਿਹੜਾ ਭਰਾ ਇਸ ਗਰੋਹ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਉਹ ਉਸ ਨਾਲ 77400-13056 ’ਤੇ ਸੰਪਰਕ ਕਰੇ। ਮਾਨਸਾ ਦੇ ਭੀਖੀ ਥਾਣੇ ਦੀ ਪੁਲਿਸ ਨੇ ਸਾਈਬਰ ਸੈੱਲ ਦੀ ਮਦਦ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਐਸਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਸਾਈਬਰ ਸੈੱਲ ਦੀ ਮਦਦ ਨਾਲ ਜਦੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਤਾਂ ਉਸ ਦੀ ਪਛਾਣ ਸੁਖਜੀਤ ਸਿੰਘ ਵਜੋਂ ਹੋਈ। ਮੁਲਜ਼ਮਾਂ ਕੋਲੋਂ ਆਈ-ਫੋਨ 7 ਵੀ ਬਰਾਮਦ ਹੋਇਆ ਹੈ। ਪੁਲਿਸ ਅਨੁਸਾਰ ਫੜੇ ਗਏ ਨੌਜਵਾਨ 'ਤੇ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਮੂਸੇਵਾਲਾ ਦੇ ਪ੍ਰਸ਼ੰਸਕ ਹੋਣ ਕਾਰਨ ਉਨ੍ਹਾਂ ਨੇ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 153ਏ ਤਹਿਤ ਕੇਸ ਦਰਜ ਕਰ ਲਿਆ ਹੈ। ਬਾਕੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement