ਸ਼ਰਾਬ ਪੀ ਕੇ ਆਪਸ 'ਚ ਲੜ ਰਹੇ ਨੌਜਵਾਨਾਂ ਨੂੰ ਛੁਡਵਾਉਣ ਗਏ ਵਿਅਕਤੀ ਨੂੰ ਕੁੱਟ-ਕੁੱਟ ਮਾਰਿਆ
Published : Sep 28, 2022, 9:48 am IST
Updated : Sep 28, 2022, 9:48 am IST
SHARE ARTICLE
photo
photo

ਹਮਲਾਵਰ ਮੌਕੇ ਤੋਂ ਹੋਏ ਫਰਾਰ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਕਸਬਾ ਸਮਰਾਲਾ 'ਚ ਐਤਵਾਰ ਰਾਤ ਸ਼ਰਾਬ ਪੀ ਕੇ ਲੜ ਰਹੇ ਲੋਕਾਂ ਨੇ ਇਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਵਿਅਕਤੀ ਲੜ ਰਹੇ ਲੋਕਾਂ ਨੂੰ ਬਚਾਉਣ ਗਿਆ ਸੀ। ਇਸ ਦੌਰਾਨ ਲੋਕ ਉਸ 'ਤੇ ਟੁੱਟ ਪਏ ਅਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਘਟਨਾ ਸਮਰਾਲਾ ਦੇ ਹਰਨਾਮ ਨਗਰ ਇਲਾਕੇ ਦੀ ਹੈ।

ਮ੍ਰਿਤਕ ਦੀ ਪਛਾਣ ਮਾਈਕਲ ਸ਼ੇਕ (33) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਿਕੇਲ ਆਪਣੇ 4 ਬੱਚਿਆਂ ਨਾਲ ਝੁੱਗੀ 'ਚ ਰਹਿੰਦਾ ਸੀ। ਉਹ ਮੂਲ ਰੂਪ ਤੋਂ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ ਅਤੇ ਕਬਾੜ ਦਾ ਕੰਮ ਕਰਦਾ ਹੈ। ਮ੍ਰਿਤਕ ਦੇ ਭਰਾ ਕਮਲ ਸ਼ੇਖ ਨੇ ਦੱਸਿਆ ਕਿ ਇਲਾਕੇ ਵਿੱਚ ਰੌਲਾ ਪੈ ਗਿਆ। ਝੁੱਗੀ ਦੇ ਨੇੜੇ ਕੁਝ ਲੋਕ ਬਹੁਤ ਲੜ ਰਹੇ ਸਨ।

ਜਦੋਂ ਉਸ ਦਾ ਭਰਾ ਉਨ੍ਹਾਂ ਨੂੰ ਛੁਡਾਉਣ ਗਿਆ ਤਾਂ ਪਤਾ ਲੱਗਾ ਕਿ ਮੁਲਜ਼ਮਾਂ ਨੇ ਸ਼ਰਾਬ ਪੀਤੀ ਹੋਈ ਹੈ ਤੇ ਲੜ ਰਹੇ ਲੋਕ ਉਸ ਦੇ ਭਰਾ ’ਤੇ ਟੁੱਟ ਪਏ। ਰੌਲਾ ਸੁਣ ਕੇ ਹੋਰ ਲੋਕ ਵੀ ਇਕੱਠੇ ਹੋ ਗਏ। ਜ਼ਖਮੀ ਹਾਲਤ 'ਚ ਮਿਕੇਲ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਦਾ ਇਕੱਠ ਦੇਖ ਕੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਤੁਰੰਤ ਸਮਰਾਲਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਪੁਲਿਸ ਨੇ ਹਮਲਾਵਰਾਂ ਨੂੰ ਵੀ ਕਾਬੂ ਕਰ ਲਿਆ ਹੈ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement