ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।
ਪਟਿਆਲਾ: ਕੇਂਦਰੀ ਜੇਲ ਪਟਿਆਲਾ ਵਿਚੋਂ ਇਕ ਵਾਰ ਫਿਰ ਤੋਂ 4 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ ਦੀ ਪੁਸ਼ਟੀ ਥਾਣਾ ਤ੍ਰਿਪੜੀ ਦੇ ਐਸਐਚਓ ਪ੍ਰਦੀਪ ਸਿੰਘ ਬਾਜਵਾ ਨੇ ਕੀਤੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪ੍ਰਦੀਪ ਸਿੰਘ ਬਾਜਵਾ ਨੇ ਦਸਿਆ ਕਿ ਰੂਟਿੰਗ ਚੈਕਿੰਗ ਦੌਰਾਨ ਚਾਰ ਮੋਬਾਈਲ ਫ਼ੋਨ ਅਤੇ ਦੋ ਡਾਟਾ ਕੇਬਲ ਮਿਲੇ ਹਨ।
ਉਨ੍ਹਾਂ ਦਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਤੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੀਆਂ ਹਦਾਇਤਾਂ ’ਤੇ ਟੀਮ ਰੋਜ਼ਾਨਾ ਜੇਲ ਵਿਚ ਚੈਕਿੰਗ ਕਰਦੀ ਹੈ। ਉਨ੍ਹਾਂ ਦਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।