
SIT ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ
ਸ੍ਰੀ ਮੁਕਤਸਰ ਸਾਹਿਬ: ਵਕੀਲ ’ਤੇ ਅਣਮਨੁੱਖੀ ਤਸ਼ੱਦਦ ਮਾਮਲੇ ਵਿਚ ਅਦਾਲਤ ਦੇ ਹੁਕਮਾਂ ਮਗਰੋਂ ਐਡਵੋਕੇਟ ਵਰਿੰਦਰ ਸਿੰਘ ਸੰਧੂ ਨੂੰ ਰਿਹਾਅ ਕਰ ਦਿਤਾ ਗਿਆ ਹੈ। ਉਧਰ ਮਾਮਲੇ ਵਿਚ ਐਸਆਈਟੀ ਵਲੋਂ ਵੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਬੀਤੇ ਦਿਨ ਪੰਜਾਬ ਸਰਕਾਰ ਵਲੋਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਾਅਲੀ ਕਰੰਸੀ ਮਾਮਲੇ ਵਿਚ ਅਤਿਵਾਦੀ ਸਮੇਤ ਚਾਰ ਲੋਕਾਂ ਵਿਰੁਧ ਸਪਲੀਮੈਂਟਰੀ ਚਾਰਜਸ਼ੀਟ ਦਾਇਰ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਿੱਟ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਦਕਿ ਪੀ.ਪੀ.ਐਸ. ਹਰਮੀਤ ਸਿੰਘ, ਆਈ.ਪੀ.ਐੱਸ.ਸੁਹੇਲ ਮੀਰ ਅਤੇ ਪੀ.ਪੀ.ਐਸ. ਪਲਵਿੰਦਰ ਸਿੰਘ ਇਸ ਦੇ ਮੈਂਬਰ ਹੋਣਗੇ। ਆਈਜੀ ਇੰਟੈਲੀਜੈਂਸ ਜਸਕਰਨ ਸਿੰਘ ਐੱਸ.ਆਈ.ਟੀ. ਦੀ ਨਿਗਰਾਨੀ ਕਰਨਗੇ। ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਾਰ ਐਸੋਸ਼ੀਏਸ਼ਨ ਦੇ ਵਫ਼ਦ ਦੀ ਬੈਠਕ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਤਿੰਨ ਦਿਨ ਤੋਂ ਲਾਪਤਾ ਵਿਅਕਤੀ ਦੀ ਮਿਲੀ ਲਾਸ਼, ਕਤਲ ਤੋਂ ਪਹਿਲਾਂ ਤੇਜ਼ਾਬ ਨਾਲ ਮੂੰਹ ਮਚਾਇਆ
ਜਾਣਕਾਰੀ ਅਨੁਸਾਰ ਐਸਆਈਟੀ ਦੇ ਇਕ ਮੈਂਬਰ ਹਰਮੀਤ ਸਿੰਘ ਹੁੰਦਲ ਨੇ ਮੁਕਤਸਰ ਵਿਖੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦਸਿਆ ਕਿ ਭਲਕੇ ਐਸਆਈਟੀ ਦੇ ਮੁਖੀ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੁਕਤਸਰ ਵਿਖੇ ਜਾਣਗੇ। ਉਧਰ ਮਾਮਲੇ ਵਿਚ ਐੱਸ.ਪੀ. ਰਮਨਦੀਪ ਸਿੰਘ ਭੁੱਲਰ, ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਅਤੇ ਹੌਲਦਾਰ ਹਰਬੰਸ ਸਿੰਘ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਦੋ ਅਫ਼ਸਰਾਂ ਦੇ ਤਬਾਦਲੇ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਾਅਦ ਕੀ ਬੋਲੇ ਸੁਖਪਾਲ ਖਹਿਰਾ?
ਦੱਸ ਦੇਈਏ ਕਿ ਉਕਤ ਪੁਲਿਸ ਮੁਲਾਜਮਾਂ ’ਤੇ ਮੁਕਤਸਰ ਦੇ ਵਕੀਲ ਵਰਿੰਦਰ ਸਿੰਘ ਸੰਧੂ ਉਤੇ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ’ਤੇ ਗੈਰ ਕੁਦਰਤੀ ਤਸ਼ੱਦਦ ਕਰਨ ਦੇ ਇਲਜ਼ਾਮ ਹਨ। ਇਸ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਵਕੀਲਾਂ ਵਲੋਂ ਪਿਛਲੇ ਦੋ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਸੀ। ਇਸ ਹੜਤਾਲ ਦੀ ਅਗਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਏਸ਼ਨ ਕਰ ਰਹੀ ਹੈ।
ਇਹ ਵੀ ਪੜ੍ਹੋ: 4 ਅਕਤੂਬਰ ਤੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਰਾਜਪਾਲ ਬਨਵਾਰੀਲਾਲ ਪੁਰੋਹਿਤ
ਇਸ ਮਾਮਲੇ ਵਿਚ ਐੱਸ.ਪੀ. ਰਮਨਦੀਪ ਸਿੰਘ ਭੁੱਲਰ, ਸੀ.ਆਈ.ਏ. ਇੰਚਾਰਜ ਰਮਨ ਕੰਬੋਜ ਅਤੇ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਈ.ਪੀ.ਸੀ. ਦੀ ਧਾਰਾ 377, 342, 323, 149 ਅਤੇ 506 ਤਹਿਤ ਨਾਮਜ਼ਦ ਕੀਤਾ ਗਿਆ ਹੈ।