ਜਲਾਲਾਬਾਦ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਜਲਾਲਾਬਾਦ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ ਟੀਮ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੀ।
ਇਹ ਵੀ ਪੜ੍ਹੋ: ਰੇਲ ਯਾਤਰਾ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਨਹੀਂ ਚੱਲਣਗੀਆਂ ਰੇਲਾਂ
ਇਸ ਦੌਰਾਨ ਕਾਫ਼ੀ ਬਹਿਸ ਵੀ ਹੋਈ ਪਰ ਬਾਅਦ 'ਚ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ 'ਚ ਲੈ ਲਿਆ ਗਿਆ। ਇਸ ਸੰਬੰਧੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਟੀਮ ਥੋੜੀ ਦੇਰ 'ਚ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ 'ਚ ਪੇਸ਼ ਕਰੇਗੀ।
ਇਹ ਵੀ ਪੜ੍ਹੋ: ਟਾਈਮਜ਼ ਹਾਇਰ ਐਜੂਕੇਸ਼ਨ ਦੁਆਰਾ ਵਿਸ਼ਵ ਰੈਂਕਿੰਗ 2024 ਜਾਰੀ, ਪੀਯੂ ਦੇਸ਼ ਭਰ 'ਚ 21ਵੇਂ ਸਥਾਨ 'ਤੇ
ਜਲਾਲਾਬਾਦ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦਾ ਪੁਰਾਣਾ ਮਾਮਲਾ ਸੀ, ਜਿਸ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।