ਮੋਰਿੰਡਾ ਬੇਅਦਬੀ ਮਾਮਲਾ: ਗਿਆਨੀ ਰਘਬੀਰ ਸਿੰਘ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ 
Published : Sep 28, 2023, 7:08 pm IST
Updated : Sep 28, 2023, 7:08 pm IST
SHARE ARTICLE
Giani Raghbir Singh
Giani Raghbir Singh

ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ 295ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਪਰ ਫਿਰ ਵੀ ਹੋਰ ਧਾਰਾਵਾਂ ਲਗਾ ਕੇ ਤੁਰੰਤ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ

ਅੰਮ੍ਰਿਤਸਰ  - ਗਿਆਨੀ ਰਘਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਮੋਰਿੰਡਾ ਸ਼ਹਿਰ ਵਿਚ ਆਪਣੀ ਰਿਹਾਇਸ਼ 'ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਕੋਠੇ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਮਰਿਆਦਾ ਦੀ ਘੋਰ ਉਲੰਘਨਾ ਕਰਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ।

ਜਥੇਦਾਰ ਨੇ ਕਿਹਾ ਕਿ ਭਾਵੇਂ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ 295ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਫਿਰ ਵੀ ਦੋਸ਼ੀਆਂ ਖਿਲਾਫ਼ ਹੋਰ ਵੀ ਧਾਰਾਵਾਂ ਲਗਾ ਕੇ ਤੁਰੰਤ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਜੇਲ ਅੰਦਰ ਬੰਦ ਕੀਤੇ ਜਾਣ। ਜਥੇਦਾਰ ਨੇ ਇਹ ਵੀ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਖ਼ਤ ਆਦੇਸ਼ ਜਾਰੀ ਕੀਤੇ ਜਾਣਗੇ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement