ਕੇਂਦਰ ਵਲੋਂ ਮੰਗਾਂ ਨਾ ਮੰਨਣ 'ਤੇ ਰੋਸ ਪ੍ਰਦਰਸ਼ਨ
ਮੁਹਾਲੀ : ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤਿੰਨ ਦਿਨ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿਚ ਆ ਗਏ ਹਨ।
ਇਹ ਵੀ ਪੜ੍ਹੋ: ਟਾਈਮਜ਼ ਹਾਇਰ ਐਜੂਕੇਸ਼ਨ ਦੁਆਰਾ ਵਿਸ਼ਵ ਰੈਂਕਿੰਗ 2024 ਜਾਰੀ, ਪੀਯੂ ਦੇਸ਼ ਭਰ 'ਚ 21ਵੇਂ ਸਥਾਨ 'ਤੇ
ਵੀਰਵਾਰ ਸਵੇਰ ਤੋਂ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਲਈ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿੱਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ। ਕਿਸਾਨ 12 ਵਜੇ ਰੇਲਵੇ ਲਾਈਨਾਂ 'ਤੇ ਬੈਠ ਜਾਣਗੇ।
ਇਹ ਵੀ ਪੜ੍ਹੋ: ਭਾਰਤ ਵਿਚ ਤੇਜ਼ੀ ਨਾਲ ਵੱਧ ਰਹੀ ਹੈ ਬਜ਼ੁਰਗਾਂ ਦੀ ਆਬਾਦੀ, ਸੰਯੁਕਤ ਰਾਸ਼ਟਰ ਆਬਾਦੀ ਫੰਡ ਦੀ ਰਿਪੋਰਟ 'ਚ ਖ਼ੁਲਾਸਾ
ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਆਗੂ ਵੀ ਪੰਜਾਬ ਦੇ ਸਮਰਥਨ ਵਿਚ ਆ ਗਏ ਹਨ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ 'ਚ ਅੰਦੋਲਨ ਸ਼ੁਰੂ ਹੋਵੇਗਾ।
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ 'ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।