ਦੁਪਹਿਰ 2.30 ਵਜੇ ਹੋਵੇਗੀ ਛੁੱਟੀ
ਮੁਹਾਲੀ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। 1 ਅਕਤੂਬਰ ਤੋਂ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਲੱਗਣਗੇ।
ਇਹ ਵੀ ਪੜ੍ਹੋ: ਮੁਹਾਲੀ ਕੈਮੀਕਲ ਫੈਕਟਰੀ ਅੱਗ ਮਾਮਲਾ, 3 ਔਰਤਾਂ ਅਜੇ ਵੀ ਲਾਪਤਾ, ਦੇਰ ਰਾਤ ਤੱਕ ਬਚਾਅ ਕਾਰਜ ਰਿਹਾ ਜਾਰੀ
ਇਸ ਦੇ ਨਾਲ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮੰਡੀ ਜਾ ਰਹੇ ਫਲ ਵਿਕਰੇਤਾ ਤੋਂ ਲੁੱਟ-ਖੋਹ, ਪਤਾ ਪੁੱਛਣ ਦੇ ਬਹਾਨੇ ਲੁੱਟੀ ਨਕਦੀ