2 ਸਾਲਾ ਮਾਸੂਮ ਨੂੰ ਅਗ਼ਵਾ ਕਰ ਕੇ ਕੀਤਾ ਜਬਰ-ਜ਼ਨਾਹ; ਪੁਲਿਸ ਨੇ ਮੌਕੇ ’ਤੇ ਕਾਬੂ ਕੀਤਾ ਮੁਲਜ਼ਮ
Published : Sep 28, 2023, 7:42 pm IST
Updated : Sep 28, 2023, 7:42 pm IST
SHARE ARTICLE
Khanna police arrest 32-year-old man for raping child
Khanna police arrest 32-year-old man for raping child

ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ ਮੁਲਜ਼ਮ ਦੀ ਪਛਾਣ

ਖੰਨਾ: ਪੁਲਿਸ ਜ਼ਿਲ੍ਹਾ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ 32 ਸਾਲਾ ਵਿਅਕਤੀ ਨੇ 2 ਸਾਲਾ ਮਾਸੂਮ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ। ਪਿੰਡ ਵਾਸੀਆਂ ਅਤੇ ਪੁਲਿਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਆਈ) ਡਾ.ਪ੍ਰਗਿਆ ਜੈਨ ਨੇ ਦਸਿਆ ਕਿ ਬੱਚੀ ਗਲੀ ਵਿਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿਤੀ ਸੀ।

ਇਸ ਦੌਰਾਨ ਪਤਾ ਲੱਗਿਆ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ’ਚੋਂ ਅਗਵਾ ਕੀਤਾ। ਜਦੋਂ ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਐਸਪੀ (ਆਈ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿਚ ਜਲਦ ਤੋਂ ਜਲਦ ਸਾਰੇ ਠੋਸ ਸਬੂਤ ਇਕੱਠੇ ਕਰਕੇ ਚਲਾਨ ਤਿਆਰ ਕੀਤਾ ਜਾਵੇਗਾ। ਅਦਾਲਤ ਵਿਚ ਚਲਾਨ ਪੇਸ਼ ਕਰਕੇ ਕੇਸ ਦੀ ਪੈਰਵਾਈ ਮਜ਼ਬੂਤੀ ਨਾਲ ਕੀਤੀ ਜਾਵੇਗੀ। ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਸੋਚ ਵੀ ਨਾ ਸਕੇ। ਐਸਪੀ ਡਾ. ਜੈਨ ਨੇ ਦਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸ ਦਾ ਮੈਡੀਕਲ ਕਰਵਾਉਣ ਤੋਂ ਇਲਾਵਾ ਲੋੜੀਂਦਾ ਇਲਾਜ ਕਰਵਾਇਆ ਜਾ ਰਿਹਾ ਹੈ।

Tags: rape case

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement