ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਵਧਾਈ 
Published : Sep 28, 2023, 8:47 pm IST
Updated : Sep 28, 2023, 8:47 pm IST
SHARE ARTICLE
Lokpal Punjab congratulated Superintendent Harjit Singh on his retirement
Lokpal Punjab congratulated Superintendent Harjit Singh on his retirement

ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦੀ ਕੀਤੀ ਸ਼ਲਾਘਾ 

ਚੰਡੀਗੜ੍ਹ : ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਵੀਰਵਾਰ ਨੂੰ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ। ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇੰਨੇ ਸਾਲਾਂ ਦੀ ਨੌਕਰੀ ਦੌਰਾਨ ਹਰਜੀਤ ਸਿੰਘ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ।

ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਜਸਟਿਸ ਸ਼ਰਮਾ ਨੇ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੇ ਸਫਲ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹਰਜੀਤ ਸਿੰਘ ਦੇ ਸਾਥੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਲਈ ਪ੍ਰੇਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈਪੀਐਸ ਏਡੀਜੀਪੀ/ਇਨਵੈਸਟੀਗੇਸ਼ਨ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ, ਕਮਲਜੀਤ ਕੌਰ ਅਧੀਨ ਸਕੱਤਰ ਲੋਕਪਾਲ, ਕੇਸਰ ਸਿੰਘ ਆਫਿਸ ਆਫ ਏਡੀਜੀਪੀ ਲੋਕਪਾਲ ਅਤੇ ਸੁਪਰਡੈਂਟ ਨਿਮਰਤ ਕੌਰ ਅਤੇ ਲੋਕਪਾਲ ਦਫ਼ਤਰ ਦਾ ਸਟਾਫ਼ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement